ਜਲਾਲਾਬਾਦ, 19 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਲੜਾਈ-ਝਗੜਾ ਕਰਨ ਅਤੇ ਫਾਇਰ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਘਾਂਗਾ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਘਾਂਗਾ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋਵਾਂ ਧਿਰਾਂ ਦਾ ਆਪਸ ਵਿਚ ਲੜਾਈ ਝਗੜਾ ਹੋ ਗਿਆ ਸੀ ਅਤੇ ਗੁਰਭਗਵਾਨ ਸਿੰਘ ਪੁੱਤਰ ਸਾਰਜ ਸਿੰਘ, ਸਾਰਜ ਸਿੰਘ ਪੁੱਤਰ ਸੰਤੋਖ ਸਿੰਘ, ਗੁਰਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੋਹਣ ਸਿੰਘ, ਲਵਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ, ਰਣਜੀਤ ਸਿੰਘ ਪੁੱਤਰ ਕਰਤਾਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ, ਲਵਪ੍ਰੀਤ ਸਿੰਘ ਪੁੱਤਰ ਆਤਮਾ ਸਿੰਘ, ਦਵਿੰਦਰ ਸਿੰਘ ਪੁੱਤਰ ਮੰਗਤ ਸਿੰਘ, ਨਿਰਵੈਰ ਸਿੰਘ ਪੁੱਤਰ ਕਾਰਜ ਸਿੰਘ, ਸੰਤੋਖ ਸਿੰਘ ਪੁੱਤਰ ਟਹਿਲ ਸਿੰਘ, ਸ਼ੇਰਾ ਸਿੰਘ ਪੁੱਤਰ ਮੋੜਾ ਸਿੰਘ ਅਤੇ ਕਾਰਜ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਘਾਂਗਾ ਕਲਾਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ 'ਤੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ ਗਏ | ਜਿਸ ਦੇ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |