ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕਾ ਗਸ਼ਤ ਦੇ ਸੰਬੰਧ ਵਿਚ ਪਿੰਡ ਬਹਾਦਰ ਖੇੜਾ ਮੌਜੂਦ ਸੀ ਤਾਂ ਗਸ਼ਤ ਦੌਰਾਨ ਦੋ ਵਿਅਕਤੀ ਝੂਲਦੇ ਹੋਏ ਪੈਦਲ ਆਉਂਦੇ ਦਿਖਾਈ ਦਿੱਤੇ | ਜਿਨ੍ਹਾਂ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਅਤੇ ਡੋਪ ਟੈੱਸਟ ਕਰਵਾਉਣ 'ਤੇ ਰਿਪੋਰਟ ਪਾਜ਼ੀਟਿਵ ਆਈ | ਜਿਸ 'ਤੇ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਕਾਲਾ ਸਿੰਘ ਵਾਸੀ ਬਹਾਦਰ ਖੇੜਾ ਅਤੇ ਗੁਰਮੀਤ ਸਿੰਘ ਉਰਫ਼ ਕਾਲੀ ਪੁੱਤਰ ਗੁਰਜੰਟ ਸਿੰਘ ਵਾਸੀ ਬਹਾਦਰ ਖੇੜਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ- ਇਸੇ ਤਰਾਂ ਥਾਣਾ ਖੂਈਆ ਸਰਵਰ ਪੁਲਿਸ ਨੇ ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਨਿਲ ਕੁਮਾਰ ਪੁੱਤਰ ਕਿ੍ਸ਼ਨ ਲਾਲ ਵਾਸੀ ਦੌਲਤਪੁਰਾ ਤਹਿਸੀਲ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ ਦਾ ਡੋਪ ਟੈੱਸਟ ਸੈਂਪਲ ਲਿਆ ਗਿਆ ਸੀ | ਜਿਸ ਦੀ ਸਿਵਲ ਹਸਪਤਾਲ ਅਬੋਹਰ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਦੁਆਰਾ ਕੀਤਾ ਗਿਆ ਸੇਵਨ ਨਸ਼ੀਲੀਆਂ ਵਸਤੂਆਂ ਅਧੀਨ ਪਾਇਆ ਗਿਆ | ਜਿਸ 'ਤੇ ਅਨਿਲ ਕੁਮਾਰ ਪੁੱਤਰ ਕਿ੍ਸ਼ਨ ਲਾਲ ਵਾਸੀ ਦੌਲਤਪੁਰਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |