ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਾੜ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਮੋਨਿਟਰਿੰਗ ਕਮੇਟੀ ਫ਼ਾਜ਼ਿਲਕਾ ਵਲੋਂ ਪ੍ਰਾਪਤ ਪੱਤਰ ਅਨੁਸਾਰ ਪਿੰਡ ਡੱਬਵਾਲਾ ਕਲਾਂ ਵਿਖੇ ਸੁਭਾਸ਼ ਚੰਦਰ ਪੁੱਤਰ ਹਰੀ ਚੰਦ, ਅਭਿਨਾਸ਼ ਚੰਦਰ ਪੁੱਤਰ ਹਰੀ ਚੰਦਰ, ਹਰੀ ਚੰਦ ਪਤਨੀ ਬੰਸਾ ਰਾਣੀ ਅਤੇ ਸੁਮੇਸ ਕੁਮਾਰ ਪੁੱਤਰੀ ਬੰਸਾ ਰਾਣੀ ਵਾਸੀ ਡੱਬਵਾਲਾ ਕਲਾਂ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਦੀ ਰਹਿੰਦ ਖੰੂਹਦ ਨੂੰ ਅੱਗ ਲਗਾ ਕੇ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |