27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਨਰਕ ਬਣਿਆ ਜਲਾਲਾਬਾਦ ਸ਼ਹਿਰ

ਅਜੀਤ ਡੈਸਕ 20-05-2026
ਜਲਾਲਾਬਾਦ, 19 ਮਈ(ਕਰਨ ਚੁਚਰਾ)-ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਜਲਾਲਾਬਾਦ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਨਾਲ ਜਨਾਜ਼ਾ ਨਿਕਲ ਚੁੱਕਾ ਹੈ | ਸ਼ਹਿਰ ਦਾ ਸ਼ਾਇਦ ਹੀ ਕੋਈ ਅਜਿਹਾ ਮੁਹੱਲਾ, ਬਾਜ਼ਾਰ ਜਾਂ ਚੌਂਕ ਬਚਿਆ ਹੋਵੇ ਜਿੱਥੇ ਕੂੜੇ ਦੇ ਵੱਡੇ-ਵੱਡੇ ਢੇਰ ਨਾ ਲੱਗੇ ਹੋਣ | ਤਾਪਮਾਨ ਵਧਣ ਕਾਰਨ ਇਸ ਗੰਦਗੀ ਵਿਚੋਂ ਉੱਠ ਰਹੀ ਭਿਆਨਕ ਬਦਬੂ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ | ਜਿਸ ਕਾਰਨ ਸ਼ਹਿਰ ਵਿਚ ਕਿਸੇ ਭਿਆਨਕ ਮਹਾਂਮਾਰੀ ਜਾਂ ਬਿਮਾਰੀ ਦੇ ਫੈਲਣ ਦਾ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ |
ਕੂੜੇ ਨੂੰ ਅੱਗ ਲਗਾਉਣ ਕਾਰਨ ਫੈਲ ਰਿਹਾ ਪ੍ਰਦੂਸ਼ਣ, ਬੱਚੇ 'ਤੇ ਬਜ਼ੁਰਗ ਪਰੇਸ਼ਾਨ
ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਨਿਰਾਸ਼ ਅਤੇ ਪਰੇਸ਼ਾਨ ਹੋਏ ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਚੌਂਕਾਂ ਵਿਚ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਖ਼ੁਦ ਹੀ ਅੱਗ ਲਗਾਈ ਜਾ ਰਹੀ ਹੈ | ਇਸ ਕਾਰਨ ਪੂਰੇ ਸ਼ਹਿਰ ਵਿਚ ਜ਼ਹਿਰੀਲੇ ਧੰੂਏਾ ਦੀ ਚਾਦਰ ਤਣ ਗਈ ਹੈ | ਇਸ ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਵਧ ਰਹੀਆਂ ਹਨ ਅਤੇ ਸਭ ਤੋਂ ਮਾੜਾ ਅਸਰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਪੈ ਰਿਹਾ ਹੈ, ਜਿਨ੍ਹਾਂ ਨੂੰ ਸਾਹ ਲੈਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਬੁੱਧੀਜੀਵੀ ਵਰਗ ਨੇ ਸਰਕਾਰ ਨੂੰ ਘੇਰਿਆ, ਹੜਤਾਲ ਤੁਰੰਤ ਖ਼ਤਮ ਕਰਵਾਉਣ ਦੀ ਮੰਗ
ਸ਼ਹਿਰ ਦੇ ਸੂਝਵਾਨ ਅਤੇ ਬੁੱਧੀਜੀਵੀ ਲੋਕਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਇਸ ਬੇਰੁਖ਼ੀ 'ਤੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟ ਕੀਤਾ ਹੈ | ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਸਫ਼ਾਈ ਸੇਵਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ ਤਾਂ ਜੋ ਇਸ ਹੜਤਾਲ ਨੂੰ ਖ਼ਤਮ ਕਰਵਾਇਆ ਜਾ ਸਕੇ ਅਤੇ ਸ਼ਹਿਰ ਵਾਸੀ ਨਰਕ ਵਰਗੀ ਜ਼ਿੰਦਗੀ ਤੋਂ ਨਿਜਾਤ ਪਾ ਕੇ ਸੁੱਖ ਦਾ ਸਾਹ ਲੈ ਸਕਣ |
ਸਥਾਨਕ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ ਇੱਕ-ਦੋ ਦਿਨਾਂ ਵਿਚ ਕੂੜਾ ਨਾ ਚੁੱਕਿਆ ਗਿਆ ਅਤੇ ਸਫ਼ਾਈ ਸੇਵਕਾਂ ਦਾ ਮਸਲਾ ਹੱਲ ਨਾ ਹੋਇਆ, ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ 'ਤੇ ਨਗਰ ਪੰਚਾਇਤ ਅਰਨੀਵਾਲਾ ਤੋਂ 335 ਉਮੀਦਵਾਰ ਚੋਣ ਲੜਨ ਲਈ ਮੈਦਾਨ 'ਚ ਉਤ... ਅਗਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।