ਅਬੋਹਰ, 19 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਲਈ ਸਮੁੱਚੇ ਪੰਜਾਬ ਵਿਚ ਚੋਣ ਪ੍ਰਚਾਰ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ | ਜਿਸ ਤਹਿਤ ਕਈ ਵਾਰਡਾਂ ਵਿਚ ਵਿਕਾਸ ਕਾਰਜ ਨਾ ਹੋਣ ਕਾਰਨ ਰਾਜਸੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ | ਜਿਸ ਤਹਿਤ ਨਗਰ ਨਿਗਮ ਅਬੋਹਰ ਦੇ ਵਾਰਡ ਨੰਬਰ 17 ਤੋਂ ਮੁਹੱਲਾ ਵਾਸੀਆਂ ਨੇ ਹਲਕੇ ਵਿਚ ਵਿਕਾਸ ਕਾਰਜ ਨਾ ਹੋਣ ਕਾਰਨ ਕਿਸੇ ਵੀ ਪਾਰਟੀ ਦੇ ਲੀਡਰ ਨੂੰ ਵੋਟ ਨਾ ਮੰਗਣ ਆਉਣ ਲਈ ਅਪੀਲ ਕੀਤੀ ਹੈ | ਇਸ ਸੰਬੰਧੀ ਉਨ੍ਹਾਂ ਗਲੀ ਵਿਚ ਵਿਰੋਧ ਸੰਬੰਧੀ ਬੋਰਡ ਵੀ ਲਗਾ ਦਿੱਤੇ ਹਨ | ਜਿਸ ਕਾਰਨ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਵਿਚ ਕਾਫ਼ੀ ਮੁਸ਼ਕਿਲ ਪੇਸ਼ ਆ ਰਹੀ ਹੈ | ਇਸ ਸੰਬੰਧੀ ਮੁਹੱਲਾ ਵਾਸੀਆਂ ਦੇ ਨਾਲ ਸਾਰੀਆਂ ਸਿਆਸੀ ਧਿਰਾਂ ਦੇ ਉਮੀਦਵਾਰ ਮੀਟਿੰਗ ਵੀ ਕਰ ਰਹੇ ਹਨ ਅਤੇ ਜਲਦੀ ਹੀ ਉਨ੍ਹਾਂ ਦੀ ਸਮੱਸਿਆ ਦੂਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਮੁਹੱਲਾ ਵਾਸੀ ਹਾਲੇ ਤੱਕ ਆਪਣੀ ਮੰਗ 'ਤੇ ਅੜੇ ਹੋਏ ਹਨ |