28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਆਊਟਸੋਰਸ ਯੂਨੀਅਨ ਵਲੋਂ ਸਿਵਲ ਸਰਜਨ ਫ਼ਾਜ਼ਿਲਕਾ ਨਾਲ ਅਹਿਮ ਬੈਠਕ, ਮੰਗਾਂ ਸੰਬੰਧੀ ਸੌਂਪਿਆ ਮੰਗ-ਪੱਤਰ

ਅਜੀਤ ਡੈਸਕ 20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਆਊਟਸੋਰਸ ਯੂਨੀਅਨ ਫ਼ਾਜ਼ਿਲਕਾ ਵਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ.ਕਵਿਤਾ ਸਿੰਘ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਬੈਠਕ ਦੌਰਾਨ ਜ਼ਿਲ੍ਹੇ ਦੇ ਅਧੀਨ ਚੱਲ ਰਹੇ ਨਸ਼ਾ ਮੁਕਤੀ ਕੇਂਦਰਾਂ, ਓਟ ਸੈਂਟਰਾਂ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿਚ ਆਊਟ ਸੋਰਸ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਬੈਠਕ ਦੌਰਾਨ ਯੂਨੀਅਨ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਸਿਵਲ ਸਰਜਨ ਦੇ ਸਾਹਮਣੇ ਪ੍ਰਮੁੱਖਤਾ ਨਾਲ ਰੱਖਿਆ | ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਹਰ ਮਹੀਨੇ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਭਾਰੀ ਆਰਥਿਕ ਤੰਗੀ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰਨਾਂ ਪ੍ਰਸ਼ਾਸਨਿਕ ਅਤੇ ਦਫ਼ਤਰੀ ਸਮੱਸਿਆਵਾਂ ਬਾਰੇ ਵੀ ਸਿਵਲ ਸਰਜਨ ਨੂੰ ਜਾਣੂ ਕਰਵਾਇਆ | ਯੂਨੀਅਨ ਵਲੋਂ ਇਨ੍ਹਾਂ ਸਾਰੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਸਿਵਲ ਸਰਜਨ ਨੂੰ ਇਕ ਮੰਗ-ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਨੇ ਯੂਨੀਅਨ ਆਗੂਆਂ ਅਤੇ ਸਮੂਹ ਸਟਾਫ਼ ਦੀਆਂ ਗੱਲਾਂ ਨੂੰ ਹਮਦਰਦੀ ਨਾਲ ਸੁਣਿਆ | ਉਨ੍ਹਾਂ ਜ਼ਿਲ੍ਹਾ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਆਊਟ ਸੋਰਸ ਮੁਲਾਜ਼ਮਾਂ ਦੀਆਂ ਇਨ੍ਹਾਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ, ਤਾਂ ਜੋ ਸਿਹਤ ਸੇਵਾਵਾਂ ਵਿਚ ਕੋਈ ਰੁਕਾਵਟ ਨਾ ਆਵੇ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਚੌਹਾਨ, ਵਾਈਸ ਪ੍ਰਧਾਨ ਕਰਮਜੀਤ ਕੌਰ, ਜਨਰਲ ਸਕੱਤਰ ਨਿਸ਼ਾਨ ਸਿੰਘ, ਕੈਸ਼ੀਅਰ ਨਗ਼ਮਾ ਮੈਡਮ, ਸਲਾਹਕਾਰ ਨਵਜੋਤ ਸਿੰਘ, ਸਕੱਤਰ ਤਰਨਜੋਤ ਕੌਰ, ਰਾਜ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਆਊਟ ਸੋਰਸ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹੋਣਹਾਰ ਵਿਦਿਆਰਥੀਆਂ ਲਈ ਲੱਖਾਂ ਰੁਪਏ ਦੀ ਸਕਾਲਰਸ਼ਿਪ ਦਾ ਕੀਤਾ ਐਲਾਨ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਜਲਾਲਾਬਾਦ ਨੇ ਐਕਸੀਅਨ ਜਲਾਲਾਬਾਦ ਨਾਲ ਸਮਝੌਤੇ ਤੋਂ ਬਾਅਦ ਧਰਨੇ ਨੂੰ ਮੀਟਿੰਗ ਵਿਚ ਬਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।