28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕੰਬਾਈਨ ਨਾਲ ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੁਈ ਖੇੜਾ ਪੁਲਿਸ ਨੇ ਬਿਨਾਂ ਨੰਬਰੀ ਕੰਬਾਈਨ ਨਾਲ ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ ਮੁੱਦਈ ਹਰਬੰਸ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਜੰਡਵਾਲਾ ਮੀਰਾ ਸਾਂਗਲਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਇਕ ਬਿਨਾ ਨੰਬਰੀ ਕੰਬਾਈਨ ਜਿਸ ਨੂੰ ਹਰਜਿੰਦਰ ਕੁਮਾਰ ਚਲਾ ਰਿਹਾ ਸੀ ਨੇ ਇਕੋ ਦਮ ਮੋੜ ਲਈ, ਜਿਸ ਕਾਰਨ ਕੰਬਾਈਨ ਦੇ ਕਟਰ ਦੇ ਬਲੇਡ ਵੱਜਣ ਕਰਕੇ ਮੁੱਦਈ ਦੀ ਖੱਬੀ ਲੱਤ 'ਤੇ ਕਾਫ਼ੀ ਸੱਟਾਂ ਲੱਗੀਆਂ | ਜਿਸ 'ਤੇ 2 ਵਿਅਕਤੀਆਂ ਹਰਜਿੰਦਰ ਕੁਮਾਰ ਪੁੱਤਰ ਬੂਟਾ ਰਾਮ ਅਤੇ ਗੁਰਦੀਪ ਚੰਦ ਪੁੱਤਰ ਬੂਟਾ ਰਾਮ ਵਾਸੀ ਪਿੰਡ ਜੰਡਵਾਲਾ ਮੀਰਾ ਸਾਂਗਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਕਾਰ ਸਵਾਰ 'ਤੇ ਹਮਲਾ ਕਰਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦਾ ਰਿਟਾ. ਆਈ.ਏ.ਐਸ. ਮਾਧਵੀ ਕਟਾਰੀਆ ਨੇ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।