ਵਿਧਾਇਕ ਸਵਨਾ ਨੇ ਵਾਰਡ ਨੰਬਰ 2 ਤੋਂ 'ਆਪ' ਉਮੀਦਵਾਰ ਰਾਜਵੰਤ ਕੌਰ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ
ਅਜੀਤ ਡੈਸਕ
20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਤਹਿਤ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਪ੍ਰਦੀਪ ਸਿੰਘ ਬਾਜਵਾ (ਬਾਬੂ) ਦੀ ਮਾਤਾ ਰਾਜਵੰਤ ਕੌਰ, ਜਿਨ੍ਹਾਂ ਨੂੰ ਪਾਰਟੀ ਵਲੋਂ ਵਾਰਡ ਨੰਬਰ 2 ਤੋਂ ਉਮੀਦਵਾਰ ਬਣਾਇਆ ਗਿਆ ਹੈ, ਦੇ ਚੋਣ ਦਫ਼ਤਰ ਦਾ ਉਦਘਾਟਨ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਕੀਤਾ ਗਿਆ | ਇਸ ਦੌਰਾਨ ਵਿਧਾਇਕ ਸਵਨਾ ਨੇ ਖ਼ੁਦ ਵਾਰਡ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਰਾਜਵੰਤ ਕੌਰ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਹਾਜ਼ਰ ਵਾਰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ 'ਆਪ' ਪੰਜਾਬ ਦੀ ਅਜਿਹੀ ਪਹਿਲੀ ਪਾਰਟੀ ਹੈ, ਜਿਸ ਨੇ ਸੱਤਾ ਵਿਚ ਆਉਂਦਿਆਂ ਹੀ ਬਹੁਤ ਘੱਟ ਸਮੇਂ ਅੰਦਰ ਆਪਣੇ ਸਾਰੇ ਪ੍ਰਮੁੱਖ ਵਾਅਦੇ ਪੂਰੇ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਅÏਰਤਾਂ ਨੂੰ 1-1 ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦਾ ਜੋ ਵਾਅਦਾ ਬਾਕੀ ਸੀ, ਉਸ ਨੂੰ ਵੀ ਸਰਕਾਰ ਵਲੋਂ ਪੂਰੀ ਤਰ੍ਹਾਂ ਨਿਭਾਇਆ ਜਾ ਰਿਹਾ ਹੈ | ਇਸ ਤਹਿਤ ਆਮ ਵਰਗ ਦੀਆਂ ਅÏਰਤਾਂ ਨੂੰ 1,000 ਰੁਪਏ ਅਤੇ ਐੱਸ.ਸੀ.ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ | ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਨਗਰ ਕੌਂਸਲ ਚੋਣਾਂ ਸਿੱਧੇ ਤੌਰ 'ਤੇ ਵਾਰਡਾਂ ਦੇ ਵਿਕਾਸ ਨਾਲ ਜੁੜੀਆਂ ਹੁੰਦੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਅਜੇ ਨਗਰ ਕੌਂਸਲ ਵਿਚ 'ਆਪ' ਦਾ ਬੋਰਡ ਬਣਨਾ ਬਾਕੀ ਹੈ, ਪਰ ਇਸ ਦੇ ਬਾਵਜੂਦ ਪਾਰਟੀ ਨੇ ਦਹਾਕਿਆਂ ਤੋਂ ਲਟਕ ਰਹੀ ਵਾਰਡ ਨੰਬਰ 2 ਦੀ ਮੁੱਖ ਸੜਕ ਡੈਡ ਹਾਊਸ ਰੋਡ ਦਾ ਨਿਰਮਾਣ ਕਾਰਜ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾ ਦਿੱਤਾ ਹੈ | ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਜਵੰਤ ਕੌਰ ਦੇ ਕੌਂਸਲਰ ਬਣਨ ਅਤੇ ਨਗਰ ਕੌਂਸਲ ਵਿਚ 'ਆਪ' ਦਾ ਬੋਰਡ ਆਉਣ ਤੋਂ ਬਾਅਦ ਪੂਰੇ ਵਾਰਡ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਜਾਵੇਗੀ | ਇਸ ਮੌਕੇ ਬੰਟੀ ਸ਼ਰਮਾ, ਮਿੱਕੀ ਕਟਾਰੀਆ, ਜਗਜੀਤ ਸਿੰਘ ਪਦਮ, ਬਾਬੂ ਬਾਜਵਾ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ |