ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਵਾਰਡ ਨੰਬਰ 44 ਤੋਂ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਉਮੀਦਵਾਰ ਗੁਰਦੇਵ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਹੈਰੀ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਹੋਣ ਦੇ ਬਾਵਜੂਦ ਅਬੋਹਰ ਸ਼ਹਿਰ ਦਾ ਵਿਕਾਸ ਪੱਖੋਂ ਕੁੱਝ ਵੀ ਨਹੀਂ ਕੀਤਾ, ਸਾਰਾ ਸ਼ਹਿਰ ਸਫ਼ਾਈ ਨਾ ਹੋਣ ਕਰਕੇ ਨਰਕ ਬਣਿਆ ਪਿਆ ਹੈ | ਇਸ ਵਾਰ ਤੁਸੀਂ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਝੂਠੀਆਂ ਗਰੰਟੀਆਂ ਵਿਚ ਨਾ ਫਸ ਜਾਇਓ | ਇਸ ਵਾਰ ਤੁਸੀਂ ਅਕਾਲੀ ਦਲ ਦੇ ਉਮੀਦਵਾਰ ਗੁਰਦੇਵ ਕੌਰ ਨੂੰ ਤੱਕੜੀ ਦੇ ਨਿਸ਼ਾਨ 'ਤੇ ਵੱਧ ਤੋਂ ਵੱਧ ਮੋਹਰਾਂ ਲਗਾ ਕੇ ਜਿਤਾਓ | ਇਸ ਮੌਕੇ ਸਰਕਲ ਪ੍ਰਧਾਨ ਪਟੇਲ ਘੁਲਾ, ਸਾਹਿਲ ਛਾਬੜਾ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |