19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਲਾਹਣ ਅਤੇ ਭੱਠੀ ਦਾ ਸਾਮਾਨ ਬਰਾਮਦ

ਅਜੀਤ ਡੈਸਕ 21-05-2026
ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਲਾਹਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਿਪਿਨ ਚੰਦਰ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਨਿਰਮਲ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਜੱਗਾ ਪੁੱਤਰ ਗੋਮਾ ਸਿੰਘ ਵਾਸੀ ਢਾਣੀ ਟਿੱਲਿਆਂ ਵਾਲੀ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸ਼ੀਦ ਕਰ ਰਿਹਾ ਹੈ | ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ 50 ਲੀਟਰ ਲਾਹਣ ਅਤੇ ਭੱਠੀ ਦਾ ਸਾਮਾਨ ਬਰਾਮਦ ਹੋਇਆ, ਉਕਤ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਇਕ ਜ਼ਿੰਦਾ ਹੈਂਡ ਗ੍ਰਨੇਡ ਸਮੇਤ 3 ਕਾਬੂ ਅਗਲੀ ਖ਼ਬਰ 3704 ਅਧਿਆਪਕ ਯੂਨੀਅਨ ਵਲੋਂ ਬਦਲੀਆਂ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।