19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਇਕ ਜ਼ਿੰਦਾ ਹੈਂਡ ਗ੍ਰਨੇਡ ਸਮੇਤ 3 ਕਾਬੂ

ਅਜੀਤ ਡੈਸਕ 21-05-2026
ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਇਕ ਜ਼ਿੰਦਾ ਹੈਂਡ ਗਰਨੇਡ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਲਖਵੀਰ ਸਿੰਘ ਉਰਫ਼ ਮੰਗਾ ਪੁੱਤਰ ਸੁਖਦੇਵ ਸਿੰਘ ਵਾਸੀ ਲੱਖੋਵਾਲੀ, ਗੁਰਪਿੰਦਰ ਸਿੰਘ ਉਰਫ਼ ਮੰਨਾ ਪੁੱਤਰ ਸਰਬਜੀਤ ਸਿੰਘ ਵਾਸੀ ਚੱਕ ਪੱਖੀ ਅਤੇ ਸੇਖਵਿੰਦਰ ਸਿੰਘ ਉਰਫ਼ ਲੱਬੀ ਪੁੱਤਰ ਲਛਮਣ ਸਿੰਘ ਵਾਸੀ ਲੱਖੋਵਾਲੀ ਨੇ ਮਿਲ ਕੇ ਕਿਸੇ ਅਣਪਛਾਤੇ ਵਿਅਕਤੀ ਕੋਲੋਂ ਹੈਂਡ ਗਰਨੇਡ ਮੰਗਵਾਇਆ ਹੈ ਅਤੇ ਉਸ ਦੀ ਵਰਤੋਂ ਲਈ ਕਿਸੇ ਦੇ ਫ਼ੋਨ ਦੀ ਉਡੀਕ ਕਰ ਰਹੇ ਹਨ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਕੋਲੋਂ 1 ਜ਼ਿੰਦਾ ਹੈਂਡ ਗਰਨੇਡ ਬਰਾਮਦ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਰਸਤਾ ਰੋਕ ਕੇ ਹਮਲਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲਾਹਣ ਅਤੇ ਭੱਠੀ ਦਾ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।