19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-05-2026
ਜਲਾਲਾਬਾਦ, 20 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੇਰ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਢਾਣੀ ਚੱਕ ਸੁਆਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਜ਼ਮੀਨ ਦੇ ਵਿਵਾਦ ਕਾਰਨ ਉਸ ਦੇ ਲੜਕੇ ਕੁਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਨੂੰਹ ਸੁਖਪ੍ਰੀਤ ਕੌਰ ਪਤਨੀ ਕੁਲਵਿੰਦਰ ਸਿੰਘ, ਜਿਨ੍ਹਾਂ ਨੂੰ ਘਰੋਂ ਬੇਦਖ਼ਲ ਕੀਤਾ ਹੋਇਆ ਹੈ, ਨੇ ਰਾਤ ਸਮੇਂ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ | ਮੈਡੀਕਲ ਰਿਪੋਰਟ ਮੌਸੂਲ ਹੋਣ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮਾਰਕਸਵਾਦੀ ਪਾਰਟੀ ਵਲੋਂ ਡੀਜ਼ਲ, ਪੈਟਰੋਲ, ਗੈਸ ਦੇ ਵਧੇ ਰੇਟਾਂ ਖ਼ਿਲਾਫ਼ ਕੀਤਾ ਮੁਜ਼ਾਹਰਾ ਅਗਲੀ ਖ਼ਬਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 8 ਅਤੇ 35 ਦੇ ਉਮੀਦਵਾਰਾਂ ਦੀਆਂ ਵਧੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।