19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭੁੱਕੀ ਚੂਰਾ, ਪੋਸਤ ਅਤੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 21-05-2026
ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਅਤੇ 1 ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਰਾਮਸਰਾ ਤੋਂ ਅਬੋਹਰ ਨੂੰ ਜਾ ਰਹੀ ਸੀ ਤਾਂ ਸੇਮ-ਨਾਲ਼ੇ ਦੇ ਪੁਲ ਤੋਂ ਕਰੀਬ 150 ਮੀਟਰ ਪਿੱਛੇ ਇਕ ਨੌਜਵਾਨ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ | ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕਰਨ 'ਤੇ ਉਸ ਨੇ ਘਬਰਾ ਕੇ ਮੋਟਰਸਾਈਕਲ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਬੰਦ ਹੋ ਗਿਆ | ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸੋਮ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਖੈਰਪੁਰ ਨੂੰ ਕਾਬੂ ਕਰਕੇ ਜਦੋਂ ਬਜਾਜ ਪਲਟੀਨਾ ਮੋਟਰਸਾਈਕਲ ਨੰਬਰ ਪੀ.ਬੀ.22-ਈ.4187 ਦੇ ਖੱਬੇ ਪਾਸੇ ਲੱਗੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਵਰਨਾ ਕਾਰ ਚਾਲਕ ਕਾਬੂ ਅਗਲੀ ਖ਼ਬਰ ਸੀਟੀ ਯੂਨੀਵਰਸਿਟੀ ਵਲੋਂ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।