23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਕਾਲੀ ਆਗੂ ਸਤਿੰਦਰਜੀਤ ਸਿੰਘ ਮੰਟਾ ਨੇ ਅਰਨੀਵਾਲਾ ਦੇ ਵੋਟਰਾਂ ਅਤੇ ਸਪੋਟਰਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 27-05-2026
ਮੰਡੀ ਅਰਨੀਵਾਲਾ, 26 ਮਈ (ਨਿਸ਼ਾਨ ਸਿੰਘ ਮੋਹਲ਼ਾ)-ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ ਵਿਚ ਅਕਾਲੀ ਉਮੀਦਵਾਰਾਂ ਦੀ ਮਦਦ ਕਰਨ ਵਾਲੇ ਵੋਟਰਾਂ ਸਮਰਥਕਾਂ ਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹੀਆਂ ਹਨ | ਇਸ ਵਿਚ ਸਮੂਹ ਮੰਡੀ ਵਾਸੀਆਂ ਦਾ ਪੂਰਨ ਸਹਿਯੋਗ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵਲੋਂ ਅਕਾਲੀ ਦਲ ਨੂੰ ਸਹਿਯੋਗ ਕੀਤਾ ਹੈ | ਉਸ ਦੇ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਧੰਨਵਾਦ ਕਰਦੇ ਹਨ | ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਮੰਡੀ ਵਾਸੀਆਂ ਨੇ ਅਕਾਲੀ ਦਲ ਨੂੰ ਬਹੁਤ ਜ਼ਿਆਦਾ ਸਹਿਯੋਗ ਦਿੱਤਾ ਹੈ ਅਤੇ ਉਮੀਦ ਹੈ ਕਿ ਮੰਡੀ ਵਾਸੀਆਂ ਦੇ ਦਿੱਤੇ ਸਹਿਯੋਗ ਕਰਕੇ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ | ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਉਹ ਮੰਡੀ ਵਾਸੀਆਂ ਦੇ ਨਾਲ ਹਮੇਸ਼ਾ ਖੜ੍ਹੇ ਰਹਿਣਗੇ ਅਤੇ ਮੰਡੀ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ |
ਪਿਛਲੀ ਖ਼ਬਰ ਅਬੋਹਰ ਵਿਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤ ਪੂਰਨ ਢੰਗ ਨਾਲ ਸੰਪੰਨ ਹੋਈਆਂ ਨਗਰ ਨਿਗਮ ਚੋਣਾਂ ਅਗਲੀ ਖ਼ਬਰ ਅਕਾਲੀ ਆਗੂ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿਚ ਅਕਾਲੀਆਂ ਨੇ ਥਾਣਾ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।