03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਸ਼ੇ ਵਾਲੀ ਸਮੱਗਰੀ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 30-05-2026
ਫ਼ਾਜ਼ਿਲਕਾ, 29 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੁਈ ਖੇੜਾ ਪੁਲਿਸ ਨੇ ਹੈਰੋਇਨ ਨਾਲ ਲਿੱਬੜੀ ਸਿਲਵਰ ਪੰਨੀ ਅਤੇ ਅੱਧ ਸੜੇ ਨੋਟ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਾਥੀਆਂ ਸਮੇਤ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕਾ ਥਾਣਾ ਵਿਚ ਸੀ ਤਾਂ ਜਦ ਪੁਲਿਸ ਪਾਰਟੀ ਲਿੰਕ ਰੋਡ ਸ਼ੂਗਰ ਮਿੱਲ ਨੂੰ ਜਾ ਰਹੀ ਸੀ ਤਾਂ ਨਵੀਂ ਬਣ ਰਹੀ ਬਾਈਪਾਸ ਰੋਡ ਦੇ ਪੁਲ ਥੱਲੇ ਕੋਨੇ ਵਿਚ ਇਕ ਮੋਨਾ ਨੌਜਵਾਨ ਹਰਕਤ ਕਰਦਾ ਦਿਖਾਈ ਦਿੱਤਾ | ਜਿਸ ਨੂੰ ਚੈੱਕ ਕਰਨ 'ਤੇ ਉਹ ਲਾਈਟਰ ਨੁਮਾ ਚੀਜ਼ ਜਲਾ ਰਿਹਾ ਸੀ | ਤਲਾਸ਼ੀ ਕਰਨ 'ਤੇ ਸੁਨੀਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਵੱਲੇ ਸ਼ਾਹ ਉਤਾੜ ਉਰਫ਼ ਗੁਲਾਬਾ ਭੈਣੀ ਕੋਲੋਂ 10 ਰੁਪਏ ਦਾ ਅੱਧ ਸੜਿਆ ਨੋਟ ਅਤੇ ਹੈਰੋਇਨ ਨਾਲ ਲਿੱਬੜੀ ਸਿਲਵਰ ਪੰਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜੱਸਾ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ <br/> ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।