23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪਰਸÉਾਰਥ ਸਭਾ ਵਲੋਂ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

ਅਜੀਤ ਡੈਸਕ 01-06-2026
ਜਲਾਲਾਬਾਦ, 31 ਮਈ (ਕਰਨ ਚੁਚਰਾ)-ਸਮਾਜ ਸੇਵਾ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਪਰਸÉਾਰਥ ਸਭਾ ਵਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਇਲਾਕੇ ਦੇ ਲੋੜਵੰਦ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਬਿੱਟੂ ਬਾਬਰ ਨੇ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰ ਡਾ.ਪਰਵਿੰਦਰ ਡੂਮੜਾ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਬੜੀ ਬਾਰੀਕੀ ਨਾਲ ਮਰੀਜ਼ਾਂ ਦੀ ਜਾਂਚ ਕੀਤੀ | ਕੈਂਪ ਵਿਚ ਲਗਭਗ 50 ਮਰੀਜ਼ਾਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਹੀ ਖ਼ੁਰਾਕ 'ਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਕੈਂਪ ਨੂੰ ਸਫਲ ਬਣਾਉਣ ਵਿਚ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਰੌਬਿਨ ਵਾਟਸ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਾਨਿਕ ਚੌਹਾਨ ਨੇ ਅਹਿਮ ਭੂਮਿਕਾ ਨਿਭਾਈ | ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਭਵਿੱਖ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਅਜਿਹੇ ਕੈਂਪ ਲਗਾਉਂਦੀ ਰਹੇਗੀ |
ਪਿਛਲੀ ਖ਼ਬਰ ਪਿੰਡ ਬਾਰੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਟ ਸਰਕਟ ਕਾਰਨ ਲੱਗੀ ਅੱਗ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦਾ ਜਥਾ ਮੁਹਾਲੀ ਰੈਲੀ ਲਈ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।