06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਮਾਜ ਸੇਵੀ ਗੁਰਚਰਨ ਸਿੰਘ ਕਾਲਾ ਗਾਬਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅਜੀਤ ਡੈਸਕ 04-06-2026
ਮੱਖੂ,3 ਜੂਨ (ਸੰਧੂ)-ਬੀਤੀ 1 ਜੂਨ ਨੂੰ ਦੁਪਹਿਰ ਕਰੀਬ 12 ਵਜੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪ੍ਰਸਿੱਧ ਸਮਾਜ ਸੇਵੀ ਅਤੇ ਕਰਿਆਨਾ ਸਟੋਰ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਦਾ ਅੰਤਿਮ ਸੰਸਕਾਰ ਮੱਖੂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ | ਇਸ ਮੌਕੇ ਇਲਾਕੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ, ਰਿਸ਼ਤੇਦਾਰ, ਦੋਸਤ, ਸ਼ਹਿਰ ਵਾਸੀ ਅਤੇ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਆਗੂ ਪਹੁੰਚੇ, ਜਿਨ੍ਹਾਂ ਨੇ ਨਮ ਅੱਖਾਂ ਨਾਲ ਕਾਲਾ ਗਾਬਾ ਨੂੰ ਅੰਤਿਮ ਵਿਦਾਇਗੀ ਦਿੱਤੀ | ਅੰਤਿਮ ਸੰਸਕਾਰ ਦੌਰਾਨ ਵੱਖ-ਵੱਖ ਸਿਆਸੀ ਅਤੇ ਗੈਰ-ਸਿਆਸੀ ਪਾਰਟੀਆਂ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ (ਅਰਾਈਆਂਵਾਲਾ), ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ, ਭਾਰਤੀ ਕਿਸਾਨ ਯੂਨੀਅਨ ਏਕਤਾ ਗਰੁੱਪ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ, ਮੱਖੂ ਪੈੱ੍ਰਸ ਐਸੋਸੀਏਸ਼ਨ, ਖ਼ੁਫ਼ੀਆ ਵਿਭਾਗ ਮੱਖੂ ਸਮੇਤ ਅਨੇਕਾਂ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ | ਇਸ ਮੌਕੇ ਹਾਜ਼ਰ ਲੋਕਾਂ ਨੇ ਕਿਹਾ ਕਿ ਗੁਰਚਰਨ ਸਿੰਘ ਕਾਲਾ ਗਾਬਾ ਇਕ ਮਿਲਣਸਾਰ, ਦਿਆਲੂ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਹਮੇਸ਼ਾ ਅੱਗੇ ਰਹਿਣ ਵਾਲੇ ਸਮਾਜ ਸੇਵੀ ਸਨ | ਜਿਨ੍ਹਾਂ ਦੀ ਬੇਵਕਤੀ ਮੌਤ ਨਾਲ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਹਾਜ਼ਰ ਲੋਕਾਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਰਿਸ਼ਤੇਦਾਰਾਂ, ਦੋਸਤਾਂ, ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਭਾਈਚਾਰਿਆਂ ਨਾਲ ਸੰਬੰਧਿਤ ਆਗੂਆਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ (ਗ਼ਾਲਿਬ) ਵਲੋਂ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਅਗਲੀ ਖ਼ਬਰ 20ਵੀਂ ਸਦੀ ਦੇ ਮਹਾਨ ਜਰਨੈਲ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ-ਭਾਈ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।