06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 04-06-2026
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਅਸ਼ੋਕ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਧੀਗੜਾ ਕਾਲੋਨੀ ਅਤੇ ਰਜਿੰਦਰ ਕੁਮਾਰ ਪੁੱਤਰ ਤਰਸੇਮ ਕੁਮਾਰ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਹੈਰੋਇਨ ਵੇਚਣ ਦੇ ਆਦੀ ਹਨ | ਪੁਲਿਸ ਨੇ ਬਾਧਾ ਨਹਿਰ ਪਟੜੀ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ 6 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ 3 ਵਿਅਕਤੀ ਕਾਬੂ ਅਗਲੀ ਖ਼ਬਰ ਨੰਬਰਦਾਰ ਯੂਨੀਅਨ (ਗ਼ਾਲਿਬ) ਵਲੋਂ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।