06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਸ਼ੇ ਦੀ ਹਾਲਤ ਵਿਚ 3 ਵਿਅਕਤੀ ਕਾਬੂ

ਅਜੀਤ ਡੈਸਕ 04-06-2026
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪਿੰਡ ਸੈਦਾਂ ਵਾਲੀ ਵਿਖੇ 3 ਨੌਜਵਾਨ ਨਸ਼ੇ ਦੀ ਹਾਲਤ ਵਿਚ ਪੈਦਲ ਆਉਂਦੇ ਦਿਖਾਈ ਦਿੱਤੇ | ਰੋਕ ਕੇ ਨਾਮ ਪਤਾ ਪੁੱਛਣ 'ਤੇ ਉਨ੍ਹਾਂ ਨੇ ਆਪਣਾ ਨਾਮ ਮਹਿੰਦਰ ਕੁਮਾਰ ਪੁੱਤਰ ਦਲੀਪ ਕੁਮਾਰ, ਰਮੇਸ਼ ਕੁਮਾਰ ਪੁੱਤਰ ਭਾਗੀ ਰਥ ਅਤੇ ਗੋਰੀ ਸ਼ੰਕਰ ਪੁੱਤਰ ਦੌਲਤ ਰਾਮ ਵਾਸੀ ਸੈਦਾਂ ਵਾਲੀ ਦੱਸਿਆ | ਜਿਨ੍ਹਾਂ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ 2 ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।