ਅਬੋਹਰ, 3 ਜੂਨ (ਖ਼ਾਲਸਾ)-ਇਲਾਕੇ ਦੇ ਨੌਜਵਾਨਾਂ ਅਤੇ ਬੱਚਿਆਂ ਵਿਚ ਸਿੱਖੀ ਸਿਧਾਂਤ ਅਤੇ ਨੈਤਿਕ ਕਦਰਾਂ ਕੀਮਤਾਂ ਪ੍ਰਫੁੱਲਿਤ ਕਰਨ ਲਈ ਸਚਿਨਜੀਤ ਸਿੰਘ ਸੰਨ੍ਹੀ ਵਲੋਂ 10 ਦਿਨਾਂ ਦਾ 11ਵਾਂ ਸਾਲਾਨਾ ਗੁਰਮਤਿ ਕੈਂਪ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰੂ ਨਾਨਕ ਖ਼ਾਲਸਾ ਸਕੂਲ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਇਆ ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ 160 ਤੋਂ ਵੱਧ ਬੱਚਿਆਂ ਨੇ ਭਾਗ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਚਿਨਜੀਤ ਸਿੰਘ ਸੰਨ੍ਹੀ ਨੇ ਦੱਸਿਆ ਕਿ ਗੁਰਮਤਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਸੰਥਿਆ, ਗਤਕਾ, ਹਰਮੋਨੀਅਮ ਸਿਖਲਾਈ, ਸਿੱਖ ਇਤਿਹਾਸ, ਦਸਤਾਰ ਸਿਖਲਾਈ ਆਦਿ ਤੋਂ ਇਲਾਵਾ ਨੈਤਿਕ ਕਦਰਾਂ ਕੀਮਤਾਂ ਲਈ ਹੋਰ ਵੀ ਕਈ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਉਕਤ ਕੈਂਪ ਦਾ ਉਦੇਸ਼ ਬੱਚਿਆਂ ਨੂੰ ਚੰਗੇ ਮੰਦੇ ਦੇ ਫ਼ਰਕ ਤੋਂ ਜਾਣੂ ਕਰਵਾਉਂਦੇ ਹੋਏ ਭਵਿੱਖ ਸੰਵਾਰਨਾ ਹੁੰਦਾ ਹੈ | ਇਸ ਦੇ ਨਾਲ ਹੀ ਬੱਚਿਆਂ ਨੂੰ ਪੜ੍ਹ ਲਿਖ ਕੇ ਵੱਡੇ ਅਹੁਦਿਆਂ 'ਤੇ ਬੈਠ ਕੇ ਸਮਾਜ ਵਿਚ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ | ਇਸ ਮੌਕੇ ਗਗਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਸੁਖਮਨ, ਕਰਨ, ਗੁਰਿੰਦਰ ਸਿੰਘ, ਗਿਆਨ ਸਿੰਘ, ਲਵਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਰਮਨਦੀਪ ਸਿੰਘ, ਦਿਲਬਾਗ ਸਿੰਘ, ਜਸਵਿੰਦਰ ਕੌਰ, ਕਾਂਤਾ ਦਾਵੜਾ, ਜਸਪ੍ਰੀਤ ਕੌਰ, ਜੈਸਮੀਨ ਕੌਰ, ਪਿ੍ਅੰਕਾ ਚੁੱਘ ਆਦਿ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ |