ਅਬੋਹਰ, 3 ਜੂਨ (ਵਿਵੇਕ ਹੂੜੀਆ)-ਖੇਤੀਬਾੜੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਇਲਾਕੇ ਦੇ ਪਿੰਡ ਸੱਪਾਂ ਵਾਲੀ ਅਤੇ ਖੂਈਆਂ ਸਰਵਰ ਵਿਖੇ Tਖੇਤ ਬਚਾਓ ਅਭਿਆਨUਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ | ਇਸ ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਹਾਜ਼ਰ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਨੂੰ ਬਰਕਰਾਰ ਰੱਖਣ ਲਈ ਵਿਗਿਆਨਕ ਢੰਗ ਨਾਲ ਲੋੜ ਮੁਤਾਬਿਕ ਉਰਵਰਕਾਂ ਦੀ ਵਰਤੋਂ ਕਰਨ ਦੇ ਮਹੱਤਵ ਬਾਰੇ ਦੱਸਿਆ | ਇਸ ਦੇ ਨਾਲ ਹੀ ਸਿੰਗਲ ਯੂਜ਼ ਪਲਾਸਟਿਕ ਦੀ ਬੇਲੋੜੀ ਵਰਤੋਂ ਕਾਰਨ ਵਾਤਾਵਰਨ, ਜ਼ਮੀਨ ਦੀ ਸਿਹਤ ਅਤੇ ਮਨੁੱਖੀ ਜੀਵਨ 'ਤੇ ਪੈ ਰਹੇ ਗੰਭੀਰ ਖ਼ਤਰਿਆਂ ਸੰਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕੇ.ਵੀ.ਕੇ. ਟੀਮ ਦੇ ਮੈਂਬਰਾਂ ਪਿ੍ਥਵੀਰਾਜ ਅਤੇ ਰਮੇਸ਼ ਕਾਂਟਵਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਦੀ ਸੰਭਾਲ, ਪਲਾਸਟਿਕ ਮੁਕਤ ਮਾਹੌਲ ਸਿਰਜਣ ਅਤੇ ਟਿਕਾਊ ਖੇਤੀ ਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਮਿੱਟੀ ਦੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋਂ ਕਰਨ ਅਤੇ ਖੇਤਾਂ ਵਿਚੋਂ ਪਲਾਸਟਿਕ ਦੇ ਕੂੜੇ ਦਾ ਉਚਿੱਤ ਪ੍ਰਬੰਧਨ ਯਕੀਨੀ ਬਣਾਉਣ | ਇਸ ਜਾਗਰੂਕਤਾ ਮੁਹਿੰਮ ਵਿਚ ਪਿੰਡ ਦੇ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਕਿਸਾਨਾਂ ਨੇ ਕੇ.ਵੀ.ਕੇ. ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਖਿਆ ਕਿ ਭਵਿੱਖ ਵਿਚ ਵੀ ਅਜਿਹੇ ਗਿਆਨ