ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਬਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿੰਗਾਰਾ ਸਿੰਘ ਪੁੱਤਰ ਬੱਗੂ ਸਿੰਘ ਵਾਸੀ ਪਿੰਡ ਦੋਨਾ ਨਾਨਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਕਰਮ ਸਿੰਘ ਪੁੱਤਰ �ਮ ਸਿੰਘ, ਸੁਨੀਲ ਸਿੰਘ ਪੁੱਤਰ ਅਸ਼ੋਕ ਸਿੰਘ, ਸੁਸ਼ੀਲ ਸਿੰਘ ਪੁੱਤਰ ਮੁਖ਼ਤਿਆਰ ਸਿੰਘ, ਸੁਨੀਲ ਸਿੰਘ ਪੁੱਤਰ ਪ੍ਰੇਮ ਸਿੰਘ, ਸਨਮ ਸਿੰਘ ਪੁੱਤਰ ਸਤਨਾਮ ਸਿੰਘ, ਅਜੈ ਸਿੰਘ ਪੁੱਤਰ ਹਰਭਜਨ ਸਿੰਘ, ਪ੍ਰੇਮ ਸਿੰਘ ਪੁੱਤਰ ਕਰਤਾਰ ਸਿੰਘ, ਅਮਿੱਤ ਸਿੰਘ ਪੁੱਤਰ ਗੁਰਦੀਪ ਸਿੰਘ, ਮੰਗਲ ਸਿੰਘ ਪੁੱਤਰ ਜੀਤ ਸਿੰਘ, ਹਰਮੇਸ਼ ਸਿੰਘ ਪੁੱਤਰ ਕਿਸ਼ੋਰ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਕਿਸ਼ੋਰ ਸਿੰਘ ਵਾਸੀ ਪਿੰਡ ਮਹਾਤਮ ਨਗਰ ਨੇ ਘਰੇਲੂ ਰੰਜਸ਼ ਕਾਰਨ ਉਸ ਦੇ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।