14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

7 ਨੂੰ ਸਮੂਹ ਬੀ.ਐੱਲ.�ਜ ਆਪਣੇ ਪੋਲਿੰਗ ਬੂਥਾਂ ‘ਤੇ ਰਹਿਣਗੇ ਹਾਜ਼ਰ

ਅਜੀਤ ਡੈਸਕ 05-06-2026
ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚਲਾਈ ਗਈ ਸਪੈਸ਼ਲ ਇੰਨਸੈਂਟਿਵ ਰਿਵੀਜ਼ਨ ਮੁਹਿੰਮ ਤਹਿਤ ਵੋਟਰ ਸੂਚੀ ਦੇ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਇਕ ਵਿਸ਼ੇਸ਼ ਕੈਂਪ 7 ਜੂਨ ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੂਹ ਬੂਥਾਂ ‘ਤੇ ਲਗਾਇਆ ਜਾਵੇਗਾ। ਜਿੱਥੇ ਬੀ.ਐਲ.�ਜ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਚੋਣ ਹਲਕਿਆਂ ਵਿਚ ਬੀ.ਐਲ.�ਜ ਵਲੋਂ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ ਕੇ ਮੈਪਿੰਗ ਦਾ ਕੰਮ ਕੀਤਾ ਜਾਵੇਗਾ। ਇਸ ਸਬੰਧ ਵਿਚ ਆਮ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਬੀ.ਐਲ.�ਜ ਨੂੰ ਵੱਧ ਵੱਧ ਤੋਂ ਸਹਿਯੋਗ ਦਿੱਤਾ ਜਾਵੇ ਤਾਂ ਜੋ ਮੈਪਿੰਗ ਦਾ ਕੰਮ ਸਫਲਤਾਪੂਰਵਕ ਪੂਰਾ ਹੋ ਸਕੇ।
ਪਿਛਲੀ ਖ਼ਬਰ ਦਿਆਲ ਪ੍ਰਤਾਪ ਸਿੰਘ ਰੰਧਾਵਾ ਦੇ ਬਾਰ ਕੌਂਸਲ ਮੈਂਬਰ ਬਣਨ ‘ਤੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ ਅਗਲੀ ਖ਼ਬਰ ਅਬੋਹਰ ‘ਚ ਦਿਨ-ਦਿਹਾੜੇ ਕਾਰ ਦਾ ਸ਼ੀਸ਼ਾ ਤੋੜ ਕੇ ਬੈਗ ਚੋਰੀ, ਵਾਰਦਾਤ ਸੀ.ਸੀ.ਟੀ.ਵੀ.ਕੈਮਰੇ ‘ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।