14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਸ਼ੇ ਦੀ ਹਾਲਤ ‘ਚ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 05-06-2026
ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਅਬੋਹਰ ਹਨੂਮਾਨਗੜ੍ਹ ਰੋਡ ਨੇੜੇ ਗਊਸ਼ਾਲਾ ਅਮਰਪੁਰਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਪਿੰਡ ਬਹਾਵਵਾਲਾ ਵਲੋਂ ਤਿੰਨ ਨੌਜਵਾਨ ਨਸ਼ੇ ਦੀ ਹਾਲਤ ‘ਚ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ। ਜਾਂਚ ਦੌਰਾਨ ਸੁਖਦੀਪ ਸਿੰਘ ਪੁੱਤਰ ਬਲਜੀਤ ਸਿੰਘ, ਸ਼ਿਵਜੋਤ ਸਿੰਘ ਪੁੱਤਰ ਤੋਤਾ ਸਿੰਘ ਅਤੇ ਵਿਕਾਸ ਪੁੱਤਰ ਇੰਦਰਾਜ ਸਿੰਘ ਵਾਸੀਆਨ ਬਹਾਵਵਾਲਾ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ‘ਤੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਧਵ ਨਾਗਪਾਲ ਪੁੱਤਰ ਰਜਿੰਦਰ ਕੁਮਾਰ ਵਾਸੀ ਪਟੇਲ ਨਗਰ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਜਿੰਮ ਕਰਨ ਗਿਆ ਸੀ ਤਾਂ ਉੱਥੇ ਅੰਕੁਰ ਗਰਗ, ਸਚਿਨ ਝੂਥਰਾ, ਸ਼ੰਟੀ ਅਗਰਵਾਲ, ਗੌਰਵ ਗਾਂਧੀ ਅਤੇ ਅਭਿਵੇਦ ਵਾਸੀ ਅਬੋਹਰ ਨੇ ਉਸ ਨੂੰ ਖਿੱਚ ਕੇ ਬਾਹਰ ਲਿਆ ਕੇ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰੋਜ ਬਾਲਾ ਪਤਨੀ ਰਵੀ ਵਾਸੀ ਪਿੰਡ ਕਾਵਾਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਕੀ ਸਿੰਘ ਪੁੱਤਰ ਦੇਸ ਸਿੰਘ, ਕੈਲਾਸ਼ ਕੋਰ ਪਤਨੀ ਵਿਕੀ ਸਿੰਘ, ਪੂਰਨ ਸਿੰਘ ਪੁੱਤਰ ਠਾਕਰ ਸਿੰਘ ਅਤੇ ਕਾਲਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਕਾਵਾਂਵਾਲੀ ਨੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਬੱਲੂਆਣਾ ਕਾਂਗਰਸ ਨੇ ਵੱਧ ਰਹੀ ਮਹਿੰਗਾਈ ਦੇ ਰੋਸ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਵਟਸਐਪ ਲਿੰਕ ਨੇ ਨੌਜਵਾਨ ਦੇ ਖਾਤੇ ਵਿਚੋਂ ਉਡਾਏ 5 ਹਜ਼ਾਰ ਰੁਪਏ, ਨੌਜਵਾਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।