14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬੱਲੂਆਣਾ ਕਾਂਗਰਸ ਨੇ ਵੱਧ ਰਹੀ ਮਹਿੰਗਾਈ ਦੇ ਰੋਸ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਅਜੀਤ ਡੈਸਕ 05-06-2026
ਅਬੋਹਰ, 4 ਜੂਨ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੱਲੂਆਣਾ ਕਾਂਗਰਸ ਵਲੋਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਲਗਾਤਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਰੋਸ ਵਿਚ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਅਗਵਾਈ ਕਾਂਗਰਸ ਦੇ ਬੱਲੂਆਣਾ ਹਲਕੇ ਤੋਂ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਕੀਤੀ। ਬੱਲੂਆਣਾ ਕਾਂਗਰਸ ਵਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਹਲਕੇ ਦੇ ਪਿੰਡ ਬਹਾਵਵਾਲਾ ਅਤੇ ਅਮਰਪੁਰਾ ਵਿਖੇ ਗੱਡਿਆਂ ਤੇ ਬੈਠ ਕੇ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਬੀਬੀ ਰਾਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੁੰਦੀ ਜਾ ਰਹੀ ਹੈ, ਜਿਸ ਤੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਕਾਬੂ ਹੇਠ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਵੀ ਹੁਣ ਕੇਂਦਰ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣਾ ਪਵੇਗਾ ਤਾਂ ਹੀ ਮਹਿੰਗਾਈ ‘ਤੇ ਕਾਬੂ ਪਾਇਆ ਜਾ ਸਕੇਗਾ। ਇਸ ਮੌਕੇ ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ, ਬਲਾਕ ਪ੍ਰਧਾਨ ਰਜਿੰਦਰ ਪੂਨੀਆ, ਸਾਬਕਾ ਬਲਾਕ ਪ੍ਰਧਾਨ ਰਾਜਾ ਬਰਾੜ ਕੁੰਡਲ, ਸੀਨੀਅਰ ਆਗੂ ਸੁਖਵੰਤ ਸਿੰਘ ਬਰਾੜ ਖਿੱਪਾਵਾਲੀ, ਯੋਗੇਸ਼ ਸਹਾਰਨ ਢੀਂਗਾਵਾਲੀ, ਮਨਫੂਲ ਕੰਬੋਜ ਬੱਲੂਆਣਾ, ਦੀਪ ਬਰਾੜ ਕੁੰਡਲ, ਸਤਪਾਲ ਬਰਾੜ, ਸੰਦੀਪ ਕੰਬੋਜ, ਹਰਕੇਸ਼ �ਲਖ, ਅਮਨਦੀਪ ਸਿਆਗ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹਰੀਕੇ ਪੱਤਣ ਬਾਈਪਾਸ ਤੋਂ ਪਿਸਤੌਲ ਦਿਖਾ ਕੇ ਕਾਰ ਖੋਹੀ <br/> ਅਗਲੀ ਖ਼ਬਰ ਨਸ਼ੇ ਦੀ ਹਾਲਤ ‘ਚ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।