01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ.ਏ.ਵੀ.ਕਾਲਜ ਵਿਖੇ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਅਬੋਹਰ, 5 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਵਿਜੈ ਗਰੋਵਰ ਨੇ ਕਿਹਾ ਕਿ ਸਾਡੇ ਸਭ ਲਈ ਵਾਤਾਵਰਨ ਦੀ ਸਾਂਭ-ਸੰਭਾਲ ਕਰਨੀ ਜ਼ਰੂਰੀ ਹੈ | ਸਾਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਜੇਕਰ ਵਾਤਾਵਰਨ ਸ਼ੁੱਧ ਰਹੇਗਾ ਤਾਂ ਅਸੀਂ ਵੀ ਹਮੇਸ਼ਾ ਤੰਦਰੁਸਤ ਰਹਾਂਗੇ | ਇਸ ਮੌਕੇ ਪੌਦੇ ਵੀ ਲਗਾਏ ਗਏ | ਇਸ ਮੌਕੇ ਬੁਲਾਰੇ ਸੁਨੀਲ ਕੁਮਾਰ ਅਰੋੜਾ ਅਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕਾਲਜ ਸਟਾਫ਼ ਵਲੋਂ ਗੁਰਦੀਪ ਕੌਰ, ਕਮਲ ਹੂੜੀਆ, ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਸੁੰਦਰ ਦਾਸ ਜੀ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਨੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਜੁਆਇੰਟ ਗੌਰਮਿੰਟ ਪੈਨਸ਼ਨਰਜ਼ ਫ਼ਰੰਟ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।