01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬਾਬਾ ਸੁੰਦਰ ਦਾਸ ਜੀ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਨੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 06-06-2026
ਜਲਾਲਾਬਾਦ, 5 ਜੂਨ (ਜਤਿੰਦਰ ਪਾਲ ਸਿੰਘ)-ਬਾਬਾ ਸੁੰਦਰ ਦਾਸ ਜੀ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਲੱਧੂਵਾਲਾ ਉਤਾੜ ਵਲੋਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਦੀਪ ਬਲੱਡ ਬੈਂਕ ਫ਼ਰੀਦਕੋਟ ਦੀ ਟੀਮ ਵਲੋਂ ਸੇਵਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਵੰਸ਼ ਖੁੰਗਰ, ਸੈਕਟਰੀ ਅਸ਼ਵਨੀ ਕੁਮਾਰ, ਮੀਤ ਪ੍ਰਧਾਨ ਅਮਿੱਤ ਕੁਮਾਰ, ਚੇਅਰਮੈਨ ਭੀਸ਼ਮ ਧੁੜੀਆ ਅਤੇ ਮੈਂਬਰ ਹਰਦੀਪ ਭੁੱਲਰ ਸਮੇਤ ਸਮੂਹ ਮੈਂਬਰਾਂ ਨੇ ਸਹਿਯੋਗ ਕੀਤਾ | ਪ੍ਰਧਾਨ ਵੰਸ਼ ਖੁੰਗਰ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਸੋਸਾਇਟੀ ਵਲੋਂ ਲਗਾਇਆ ਗਿਆ ਦੂਜਾ ਮਾਨਵਤਾ ਭਲਾਈ ਦਾ ਕੈਂਪ ਹੈ | ਇਸ ਤੋਂ ਪਹਿਲਾਂ ਅੱਖਾਂ ਦਾ ਕੈਂਪ ਵੀ ਸਫਲਤਾਪੂਰਵਕ ਨੇਪਰੇ ਚੜਿ੍ਹਆ ਸੀ | ਉਨ੍ਹਾਂ ਕਿਹਾ ਕਿ ਬਾਬਾ ਰਾਜ ਕੁਮਾਰ ਖੁੰਗਰ ਦੀ ਅਗਵਾਈ ਵਿਚ ਸੋਸਾਇਟੀ ਭਵਿੱਖ ਵਿਚ ਵੀ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਸੇਵਾ ਜਾਰੀ ਰੱਖੇਗੀ ਅਤੇ ਬਹੁਤ ਜਲਦੀ ਦੂਜਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਅਜਿਹੇ ਕੈਂਪਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ 'ਤੇ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਦਿੱਤਾ ਕੁਦਰਤ ਨਾਲ ਜੁੜਨ ਦਾ ਸੰਦੇਸ਼... ਅਗਲੀ ਖ਼ਬਰ ਡੀ.ਏ.ਵੀ.ਕਾਲਜ ਵਿਖੇ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।