01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਫਰਾਈਡੇ ਡਰਾਈਡੇ ਮੁਹਿੰਮ ਅਧੀਨ ਗਤੀਵਿਧੀਆਂ

ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ 'ਚ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਅਤੇ ਬਚਾਅ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਆਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ. ਸੁਨੀਤਾ ਕੰਬੋਜ ਦੀ ਦੇਖ-ਰੇਖ ਹੇਠ 'ਡਰਾਈ ਡੇ-ਫਰਾਈ ਡੇ' ਮੁਹਿੰਮ ਤਹਿਤ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਚ ਵਿਸ਼ੇਸ਼ ਤੌਰ 'ਤੇ ਐਂਟੀ-ਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ | ਗਠਿਤ ਟੀਮਾਂ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪਾਣੀ ਜਮਾਂ ਹੋਣ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ | ਟੀਮਾਂ ਨੇ ਇਮਾਰਤਾਂ ਦੇ ਕੋਨਿਆਂ, ਪਾਣੀ ਵਾਲੀਆਂ ਟੈਂਕੀਆਂ, ਟਾਇਰਾਂ, ਗਮਲਿਆਂ ਅਤੇ ਹੋਰ ਥਾਵਾਂ 'ਤੇ ਖੜ੍ਹੇ ਪਾਣੀ ਨੂੰ ਖ਼ਾਲੀ ਕਰਵਾਇਆ ਅਤੇ ਜਿੱਥੇ ਲੋੜ ਸੀ, ਉੱਥੇ ਲਾਰਵਾ ਨਸ਼ਟ ਕਰਨ ਲਈ ਦਵਾਈ ਦਾ ਛਿੜਕਾਅ ਵੀ ਕੀਤਾ | ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਇੱਕ ਖ਼ਤਰਨਾਕ ਬਿਮਾਰੀ ਹੈ, ਜੋ ਮਾਦਾ ਏਡਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ | ਇਹ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਕਿਸੇ ਵੀ ਜਗਾ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ | ਡਾ.ਸੁਨੀਤਾ ਕੰਬੋਜ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਮ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਸਿਹਤ ਵਿਭਾਗ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ, ਪਰ ਜਦੋਂ ਤੱਕ ਲੋਕ ਆਪਣੇ ਆਲੇ-ਦੁਆਲੇ ਸਫ਼ਾਈ ਨਹੀਂ ਰੱਖਣਗੇ, ਉਦੋਂ ਤੱਕ ਇਸ ਬਿਮਾਰੀ 'ਤੇ ਕਾਬੂ ਪਾਉਣਾ ਮੁਸ਼ਕਲ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਵਿਕੀ, ਸਵਰਨ ਸਿੰਘ ਅਤੇ ਅਤਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਵਣ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ 'ਤੇ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਦਿੱਤਾ ਕੁਦਰਤ ਨਾਲ ਜੁੜਨ ਦਾ ਸੰਦੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।