31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

13 ਜੂਨ ਦੀ ਅਬੋਹਰ ਰੈਲੀ ਨੂੰ ਸਫਲ ਬਣਾਉਣ ਲਈ ਹਰਿਆਣਾ ਦੇ ਮੰਤਰੀ ਦੇ ਸਪੁੱਤਰ ਸੰਜੀਵ ਗੰਗਵਾ ਨੇ ਪਿੰਡ-ਪਿੰਡ ਖਿੱਚੀ ਤਿਆਰੀ

ਅਜੀਤ ਡੈਸਕ 06-06-2026
ਸੁਸ਼ੀਲ ਸਿਆਗ ਦੇ ਗ੍ਰਹਿ ਵਿਖੇ ਸੰਜੀਵ ਗੰਗਵਾ ਦਾ ਕੀਤਾ ਵਿਸ਼ੇਸ਼ ਸਨਮਾਨ
ਅਬੋਹਰ, 5 ਜੂਨ(ਵਿਵੇਕ ਹੂੜੀਆ)-ਸਰਪੰਚ ਯੂਨੀਅਨ ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਅਤੇ ਸਵਦੇਸ਼ੀ ਜਾਗਰਨ ਮੰਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੰਯੋਜਕ ਸੁਸ਼ੀਲ ਸਿਆਗ ਦੇ ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਢੀਂਗਾਂਵਾਲੀ ਸਥਿਤ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਦੀ 13 ਜੂਨ ਨੂੰ ਹੋਣ ਜਾ ਰਹੀ ਅਬੋਹਰ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਰੈਲੀ ਦੇ ਸੰਯੋਜਕ ਅਤੇ ਹਰਿਆਣਾ ਸਰਕਾਰ ਵਿਚ ਕੈਬਨਿਟ ਮੰਤਰੀ ਰਣਵੀਰ ਸਿੰਘ ਗੰਗਵਾ ਦੇ ਸਪੁੱਤਰ ਸੰਜੀਵ ਗੰਗਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਵ ਗੰਗਵਾ ਨੇ 13 ਜੂਨ ਦੀ ਰੈਲੀ ਵਿਚ ਹਲਕੇ ਦੇ ਸਮੂਹ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਰੈਲੀ ਨੂੰ ਇਤਿਹਾਸਕ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਅੰਦਰ ਨਸ਼ਾ, ਭਿ੍ਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ, ਜਿਸ ਨੂੰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਸੁਸ਼ੀਲ ਸਿਆਗ ਨੇ ਉਨ੍ਹਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਲਕੇ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਦਾ ਹਿੱਸਾ ਬਣਨਗੇ | ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੰਤਰੀ ਦੇ ਸਪੁੱਤਰ ਸੰਜੀਵ ਗੰਗਵਾ ਹਲਕਾ ਬੱਲੂਆਣਾ ਦੇ ਪਿੰਡ-ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਨ ਵਿਚ ਜੁਟੇ ਹੋਏ ਹਨ | ਇਸ ਮੌਕੇ ਪਿੰਡ ਜੰਡਵਾਲਾ ਦੇ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਰਾਮ ਕੁਮਾਰ, ਪੰਚਾਇਤ ਮੈਂਬਰ ਭਾਗੀਰਥ ਗੇਦਰ, ਸੰਜੇ, ਰਾਮਸਰੂਪ, ਸਾਹਿਬ ਰਾਮ ਮਾਂਧਨੀਆ ਅਤੇ ਅਜੇ ਕੁਮਾਰ ਸਮੇਤ ਕਈ ਹੋਰ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕੈਨਵੇ ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੈਨ ਕਾਲਜ ਆਫ਼ ਫਾਰਮੇਸੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਿਲੀ 11ਵੀਂ ਤੇ 12ਵੀਂ ਦੀ ਮਾਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।