31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਰ.ਬੀ.ਐੱਸ.ਕੇ. ਯੋਜਨਾ ਤਹਿਤ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ, ਦਿਲ ਦੇ ਸੁਰਾਖ਼ ਦਾ ਹੋਇਆ ਮੁਫ਼ਤ ਆਪ੍ਰੇਸ਼ਨ

ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ' ਯੋਜਨਾ ਤਹਿਤ ਇਕ ਹੋਰ ਮਾਸੂਮ ਬੱਚੇ ਨੂੰ ਨਵੀਂ ਜ਼ਿੰਦਗੀ ਮਿਲੀ ਹੈ | ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਡੱਬਵਾਲਾ ਕਲਾਂ ਅਧੀਨ ਪੈਂਦੇ ਪਿੰਡ ਢਾਣੀ ਮੋਹਣਾ ਰਾਮ ਦੇ ਰਹਿਣ ਵਾਲੇ ਬੱਚੇ ਗੁਰਪ੍ਰੀਤ ਸਿੰਘ ਦੇ ਦਿਲ ਦੇ ਸੁਰਾਖ਼ ਦਾ ਸਫਲ ਆਪ੍ਰੇਸ਼ਨ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਬਿਲਕੁਲ ਮੁਫ਼ਤ ਕੀਤਾ ਗਿਆ ਹੈ | ਇਹ ਸਫਲਤਾ ਸਿਹਤ ਵਿਭਾਗ ਦੀ ਟੀਮ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ, ਜਿਨ੍ਹਾਂ ਨੇ ਸਮੇਂ ਸਿਰ ਬੱਚੇ ਦੀ ਬਿਮਾਰੀ ਦੀ ਪਛਾਣ ਕਰਕੇ ਉਸ ਨੂੰ ਉੱਚ ਪੱਧਰੀ ਇਲਾਜ ਲਈ ਰੈਫ਼ਰ ਕੀਤਾ | ਆਰ.ਬੀ.ਐੱਸ.ਕੇ. ਟੀਮ ਵਲੋਂ ਸਕੂਲ ਹੈਲਥ ਚੈੱਕਅਪ ਦੌਰਾਨ ਬੱਚੇ ਦੀ ਜਾਂਚ ਕੀਤੀ ਗਈ ਸੀ, ਜਿਸ ਵਿਚ ਉਸ ਦੇ ਦਿਲ 'ਚ ਸੁਰਾਖ਼ ਹੋਣ ਦੀ ਸਮੱਸਿਆ ਸਾਹਮਣੇ ਆਈ ਸੀ | ਇਸ ਤੋਂ ਬਾਅਦ ਬੱਚੇ ਨੂੰ ਤੁਰੰਤ ਮਾਹਿਰ ਡਾਕਟਰਾਂ ਕੋਲ ਭੇਜਿਆ ਗਿਆ | ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਗੁਰਪ੍ਰੀਤ ਸਿੰਘ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ | ਇਹ ਸਾਰਾ ਇਲਾਜ ਸਰਕਾਰ ਦੀ ਯੋਜਨਾ ਤਹਿਤ ਮੁਫ਼ਤ ਹੋਣ ਕਾਰਨ ਬੱਚੇ ਦੇ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਆਪ੍ਰੇਸ਼ਨ ਤੋਂ ਬਾਅਦ ਬੱਚਾ ਹੁਣ ਪੂਰੀ ਤਰ੍ਹਾਂ ਸਵਸਥ ਹੈ ਅਤੇ ਆਮ ਜ਼ਿੰਦਗੀ ਜੀ ਰਿਹਾ ਹੈ | ਡੱਬਵਾਲਾ ਕਲਾਂ ਬਲਾਕ ਦੀ ਸਕੂਲ ਹੈਲਥ ਟੀਮ ਵਲੋਂ ਬੱਚੇ ਦੇ ਘਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਟੀਮ ਨੇ ਬੱਚੇ ਦੀ ਸਿਹਤ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ | ਟੀਮ ਨੇ ਬੱਚੇ ਦੀ ਮੌਜੂਦਾ ਸਿਹਤ ਸਥਿਤੀ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਭਵਿੱਖ ਵਿਚ ਵਰਤੀਆਂ ਜਾਣ ਵਾਲੀਆਂ ਸਿਹਤ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ | ਨੋਡਲ ਅਫ਼ਸਰ ਡਾ.ਰਿੰਕੂ ਚਾਵਲਾ ਅਤੇ ਟੀਮ ਇੰਚਾਰਜ ਡਾਕਟਰ ਆਸ਼ੀਸ਼ ਗਰੋਵਰ ਨੇ ਦੱਸਿਆ ਕਿ ਆਰ.ਬੀ.ਐੱਸ.ਕੇ.ਯੋਜਨਾ ਤਹਿਤ 18 ਸਾਲ ਤੱਕ ਉਮਰ ਦੇ ਬੱਚਿਆਂ ਦੀ ਮੁਫ਼ਤ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਜਿਨ੍ਹਾਂ ਬੱਚਿਆਂ ਵਿਚ ਜਨਮਜਾਤ ਬਿਮਾਰੀਆਂ, ਵਿਕਾਸ ਵਿਚ ਰੁਕਾਵਟਾਂ ਜਾਂ ਹੋਰ ਗੰਭੀਰ ਬਿਮਾਰੀਆਂ ਪਾਈਆਂ ਜਾਂਦੀਆਂ ਹਨ, ਦਾ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ | ਇਹ ਯੋਜਨਾ ਪੰਜਾਬ ਵਾਸੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ |
ਪਿਛਲੀ ਖ਼ਬਰ ਟੀ.ਬੀ.ਦੇ ਖ਼ਾਤਮੇ ਲਈ ਟੀ.ਬੀ. ਮੁਕਤ ਭਾਰਤ ਐਪ ਇਕ ਕਾਰਗਰ ਉਪਾਅ ਸਾਬਤ ਹੋਵੇਗੀ-ਡਾ. ਕਵਿਤਾ ਸਿੰਘ ਅਗਲੀ ਖ਼ਬਰ ਧਾਨਕ ਸਮਾਜ ਦਾ ਇਕ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।