15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਾਰਡ ਨੰਬਰ 40 ਦੀ ਨਵ-ਨਿਯੁਕਤ ਕੌਂਸਲਰ ਆਸ਼ਾ ਰਾਣੀ ਦਾ ਸਨਮਾਨ

ਅਜੀਤ ਡੈਸਕ 07-06-2026
ਅਬੋਹਰ, 6 ਜੂਨ (ਵਿਵੇਕ ਹੂੜੀਆ)-ਵਾਰਡ ਨੰਬਰ 40 ਤੋਂ ਭਾਰਤੀ ਜਨਤਾ ਪਾਰਟੀ ਦੀ ਨਵ-ਨਿਯੁਕਤ ਕੌਂਸਲਰ ਆਸ਼ਾ ਰਾਣੀ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਅਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਆਸ਼ਾ ਰਾਣੀ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਸਿਆਸੀ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਵਾਰਡ ਦੀ ਜਨਤਾ ਨੇ ਆਸ਼ਾ ਰਾਣੀ ਦੀ ਜਨਸੇਵਾ ਨੂੰ ਦੇਖਦਿਆਂ ਉਨ੍ਹਾਂ 'ਤੇ ਵੱਡਾ ਭਰੋਸਾ ਜਤਾਇਆ ਹੈ ਅਤੇ ਵਾਰਡ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਆਪਣੇ ਕਾਰਜਕਾਲ ਦੌਰਾਨ ਲੋਕ ਹਿਤ ਦੇ ਮੁੱਦਿਆਂ ਨੂੰ ਪਹਿਲ ਦੇਣਗੇ ਅਤੇ ਖੇਤਰ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਜ਼ਿਕਰਯੋਗ ਹੈ ਕਿ ਆਸ਼ਾ ਰਾਣੀ ਲੰਮੇ ਸਮੇਂ ਤੋਂ ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ | ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਲੋਕਾਂ ਦੇ ਸੰਪਰਕ ਵਿਚ ਰਹਿੰਦੇ ਹਨ, ਜਿਸ ਕਾਰਨ ਵਾਰਡ ਵਾਸੀਆਂ ਨੇ ਉਨ੍ਹਾਂ ਦੀ ਇਸ ਜਿੱਤ ਨੂੰ ਵਿਕਾਸ ਦੀ ਨਵੀਂ ਉਮੀਦ ਵਜੋਂ ਦੇਖਿਆ ਹੈ | ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਾ ਦੀਆਂ ਉਮੀਦਾਂ 'ਤੇ ਖਰਾ ਉੱਤਰਨਾ ਹੀ ਇੱਕ ਸੱਚੇ ਜਨ-ਪ੍ਰਤੀਨਿਧ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ | ਸਨਮਾਨ ਸਮਾਰੋਹ ਦੌਰਾਨ ਕੌਂਸਲਰ ਆਸ਼ਾ ਰਾਣੀ ਦੇ ਸਪੁੱਤਰ ਨੀਰਜ ਸਚਦੇਵਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਪਿਛਲੇ 5 ਸਾਲਾਂ ਦੌਰਾਨ ਨੀਰਜ ਸਚਦੇਵਾ ਵਲੋਂ ਕੀਤੇ ਗਏ ਸਮਾਜਿਕ ਅਤੇ ਜਨਹਿਤ ਦੇ ਕਾਰਜਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਵਿਧਾਇਕ ਨੇ ਕਿਹਾ ਕਿ ਨੀਰਜ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਅਤੇ ਜਨਸੇਵਾ ਦੇ ਕੰਮਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ | ਉਨ੍ਹਾਂ ਉਮੀਦ ਜਤਾਈ ਕਿ ਨੀਰਜ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਾਜ ਅਤੇ ਖੇਤਰ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ |
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਮੁੱਖ ਮੰਗਾਂ ਨੂੰ ਲੈ ਕੇ ਡਾਇਰੈਕਟਰ ਡਾ.ਅਦਿੱਤੀ ਸਲਾਰੀਆ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਪੀ.ਐੱਚ.ਡੀ.ਸੀ.ਸੀ.ਆਈ.ਵਲੋਂ ਦਿੱਲੀ ਦੇ ਉਪ-ਰਾਜਪਾਲ ਦੇ ਸਨਮਾਨ 'ਚ ਭਵਿੱਖੀ ਵਿਕਾਸ 'ਤੇ ਵਿਸ਼ੇਸ਼ ਸੈਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।