19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ '84 ਦੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਲਗਾਈ ਛਬੀਲ

ਅਜੀਤ ਡੈਸਕ 07-06-2026
ਅਬੋਹਰ, 6 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਜੂਨ 1984 ਦੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਅਬੋਹਰ ਦੇ ਖੰਡਾ ਚੌਂਕ ਵਿਖੇ ਇਲਾਕੇ ਦੀਆਂ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਦੀਪ ਸਿੰਘ ਗੋਬਿੰਦਗੜ੍ਹ ਲਿੰਕ ਰੋਡ ਅਬੋਹਰ ਦੀ ਪ੍ਰਬੰਧਕ ਕਮੇਟੀ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਪਰਮਿੰਦਰ ਸਿੰਘ ਗਿੱਲ, ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਦਰਸ਼ਨ ਲਾਲ, ਰਾਜੂ ਪੱਕੀ, ਬਾਬਾ ਗੁਰਦਾਸ ਸਿੰਘ, ਮੇਜਰ ਸਿੰਘ ਪ੍ਰਧਾਨ, ਮੰਗਲ ਸਿੰਘ ਆਦਿ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਬੋਹਰ ਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਸਥਿਤ ਖੰਡਾ ਚੌਂਕ ਵਿਖੇ 27 ਮਈ ਤੋਂ ਠੰਢੇ ਮਿੱਠੇ ਜਲ ਦੀ ਛਬੀਲ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਛਬੀਲ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਭਾਰਤੀ ਹਕੂਮਤ ਵਲੋਂ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਸਾਕਾ ਨੀਲਾ ਤਾਰਾ ਦੇ ਤੀਜਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਉਕਤ ਛਬੀਲ ਲਗਾਤਾਰ 40 ਦਿਨ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅਬੋਹਰ ਦੇ ਖੰਡਾ ਚੌਂਕ ਵਿਖੇ ਲਗਾਈ ਜਾਵੇਗੀ | ਇਸ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੱਡ-ਆਕਾਰੀ ਇਤਿਹਾਸਿਕ ਬੋਰਡ ਵੀ ਸਥਾਪਿਤ ਕੀਤਾ ਗਿਆ ਅਤੇ ਨਾਲ ਹੀ ਛਬੀਲ 'ਤੇ ਜਲ ਛਕਣ ਆਉਣ ਵਾਲੀਆਂ ਸੰਗਤਾਂ ਨੂੰ ਉਕਤ ਦਿਹਾੜਿਆਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ |
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਦਿੱਤਾ ਹਰਿਆਲੀ ਦਾ ਸੰਦੇਸ਼ ਅਗਲੀ ਖ਼ਬਰ ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਨੇ ਲੋੜਵੰਦ ਵਿਧਵਾ ਅÏਰਤਾਂ ਨੂੰ ਜੂਨ ਮਹੀਨੇ ਦਾ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।