19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਦਿੱਤਾ ਹਰਿਆਲੀ ਦਾ ਸੰਦੇਸ਼

ਅਜੀਤ ਡੈਸਕ 07-06-2026
ਫ਼ਾਜ਼ਿਲਕਾ, 6 ਜੂਨ (ਦਵਿੰਦਰ ਪਾਲ ਸਿੰਘ)-ਸਥਾਨਕ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਘਰਾਂ ਵਿਚ ਰਹਿੰਦੇ ਹੋਏ 'ਵਿਸ਼ਵ ਵਾਤਾਵਰਨ ਦਿਵਸ' ਉਤਸ਼ਾਹ ਅਤੇ ਸਰਗਰਮੀ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਹੋਕਾ ਦਿੱਤਾ | ਬੱਚਿਆਂ ਨੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਉਨ੍ਹਾਂ ਨੂੰ ਨਿਯਮਿਤ ਰੂਪ ਵਿਚ ਪਾਣੀ ਦੇਣ ਅਤੇ ਪੂਰੀ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ | ਸਕੂਲ ਦੀ ਪਿ੍ੰਸੀਪਲ ਕਵਿਤਾ ਸਪੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਕੀਤੇ ਗਏ ਇਸ ਸ਼ਲਾਘਾਯੋਗ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਜੇਕਰ ਹਰ ਇਕ ਵਿਅਕਤੀ ਇਕ ਪੌਦਾ ਲਗਾ ਕੇ ਉਸ ਦੀ ਸਹੀ ਤਰੀਕੇ ਨਾਲ ਪਰਵਰਿਸ਼ ਕਰੇ ਤਾਂ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ਼, ਹਰਾ-ਭਰਿਆ ਅਤੇ ਸੁਰੱਖਿਅਤ ਬਣਾ ਸਕਦੇ ਹਾਂ |
ਪਿਛਲੀ ਖ਼ਬਰ ਅੱਜ ਲਗਾਇਆ ਜਾਵੇਗਾ ਸਵ.ਲਛਮਣ ਦੋਸਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਗਲੀ ਖ਼ਬਰ ਜੂਨ '84 ਦੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਲਗਾਈ ਛਬੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।