19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅੱਜ ਲਗਾਇਆ ਜਾਵੇਗਾ ਸਵ.ਲਛਮਣ ਦੋਸਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ

ਅਜੀਤ ਡੈਸਕ 07-06-2026
ਫ਼ਾਜ਼ਿਲਕਾ, 6 ਜੂਨ (ਅਮਰਜੀਤ ਸ਼ਰਮਾ)-ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਅਤੇ 'ਅਜੀਤ' ਪ੍ਰਕਾਸ਼ਨ ਸਮੂਹ ਜਲੰਧਰ ਦੇ ਜ਼ਿਲ੍ਹਾ ਫਾਜ਼ਿਲਕਾ-ਫਿਰੋਜ਼ਪੁਰ ਦੇ ਇੰਚਾਰਜ ਦਵਿੰਦਰ ਪਾਲ ਸਿੰਘ ਵਲੋਂ ਸਾਂਝੇ ਤੌਰ 'ਤੇ ਉੱਘੇ ਇਤਿਹਾਸਕਾਰ ਸਵ.ਲਛਮਣ ਦੋਸਤ ਦੀ ਨਿੱਘੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਕੈਂਪ ਅੱਜ 7 ਜੂਨ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਪੁਰਾਣਾ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦਵਿੰਦਰ ਪਾਲ ਸਿੰਘ ਅਤੇ ਕਿ੍ਸ਼ਨ ਤਨੇਜਾ ਨੇ ਦੱਸਿਆ ਕਿ ਇਹ ਕੈਂਪ ਇਲਾਕੇ ਦੇ ਪ੍ਰਸਿੱਧ ਇਤਿਹਾਸਕਾਰ ਸਵ.ਲਛਮਣ ਦੋਸਤ ਦੀ ਯਾਦ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਸਮਾਜ ਲਈ ਅਹਿਮ ਯੋਗਦਾਨ ਪਾਇਆ | ਸੁਸਾਇਟੀ ਦੇ ਸੈਕਟਰੀ ਮੋਹਿਤ ਦਹੂਜਾ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਵਾਰਡ ਨੰਬਰ 15 ਦੇ ਨਵ-ਨਿਯੁਕਤ ਕੌਂਸਲਰ ਅੰਕੁਸ਼ ਫੁਟੇਲਾ ਸ਼ਿਰਕਤ ਕਰਨਗੇ ਅਤੇ ਕੈਂਪ ਦਾ ਉਦਘਾਟਨ ਕਰਨਗੇ | ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਸਮੂਹ ਸ਼ਹਿਰ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਨਵਤਾ ਭਲਾਈ ਦੇ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਕੀਮਤੀ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ ਗੋਪੀਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਦਿੱਤਾ ਹਰਿਆਲੀ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।