27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵੋਟਰ ਸੂਚੀਆਂ ਨੂੰ ਦਰੁਸਤ ਕਰਨ ਲਈ ਅਬੋਹਰ 'ਚ 'ਪ੍ਰੀ-ਐੱਸ.ਆਈ.ਆਰ' ਮੈਪਿੰਗ ਕੈਂਪ ਆਯੋਜਿਤ

ਅਬੋਹਰ ਵਿਖੇ 'ਪ੍ਰੀ-ਐੱਸ.ਆਈ.ਆਰ.' ਵੋਟਰ ਮੈਪਿੰਗ ਕੈਂਪ ਦੌਰਾਨ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ ਅਤੇ ਹੋਰ ਚੋਣ ਅਧਿਕਾਰੀ | ਅਜੀਤ ਤਸਵੀਰ <br/> 08-06-2026
ਅਬੋਹਰ, 7 ਜੂਨ (ਵਿਵੇਕ ਹੂੜੀਆ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨੁਕਸ-ਰਹਿਤ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਯੋਗ ਰਹਿਨੁਮਾਈ ਅਤੇ ਉਪ-ਮੰਡਲ ਮੈਜਿਸਟਰੇਟ ਅਬੋਹਰ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ (81-ਅਬੋਹਰ) ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਅਬੋਹਰ ਹਲਕੇ ਵਿਚ 'ਪ੍ਰੀ-ਐੱਸ.ਆਈ.ਆਰ' ਵੋਟਰ ਮੈਪਿੰਗ ਲਈ ਵਿਸ਼ੇਸ਼ ਕੈਂਪ ਲਗਾਏ ਗਏ | ਇਹ ਵਿਸ਼ੇਸ਼ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਲਕੇ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲਗਾਏ ਗਏ, ਜਿੱਥੇ ਵੋਟਰਾਂ ਦੀ ਸਹਾਇਤਾ ਲਈ ਬੀ.ਐੱਲ.ਓ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਕੈਂਪਾਂ ਦੇ ਸੁਚਾਰੂ ਸੰਚਾਲਨ ਅਤੇ ਪਾਰਦਰਸ਼ਤਾ ਨੂੰ ਪਰਖਣ ਲਈ ਐੱਸ.ਡੀ.ਐੱਮ. ਅਬੋਹਰ ਸ਼੍ਰੀ ਰਵਿੰਦਰ ਸਿੰਘ ਅਰੋੜਾ ਨੇ ਖ਼ੁਦ ਫ਼ੀਲਡ ਵਿਚ ਉਤਰ ਕੇ ਵੱਖ-ਵੱਖ ਮਤਦਾਨ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਬੀ.ਡੀ.ਪੀ.ਓ. ਦਫ਼ਤਰ ਬੱਲੂਆਣਾ ਅਤੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣੇ ਬੂਥਾਂ ਦਾ ਜਾਇਜ਼ਾ ਲਿਆ | ਨਿਰੀਖਣ ਦੌਰਾਨ ਐੱਸ.ਡੀ.ਐੱਮ.ਨੇ ਹਾਜ਼ਰ ਸਟਾਫ਼ ਅਤੇ ਬੀ.ਐੱਲ.ਓਜ ਨੂੰ ਨਿਰਦੇਸ਼ ਦਿੱਤੇ ਕਿ ਵੋਟਰ ਮੈਪਿੰਗ ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਹਰ ਯੋਗ ਵੋਟਰ ਦੀ ਸਹੀ ਮੈਪਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਆਪਣੇ ਲੋਕਤੰਤਰੀ ਅਧਿਕਾਰ ਤੋਂ ਵਾਂਝਾ ਨਾ ਰਹੇ | ਇਸ ਮੁਹਿੰਮ ਤਹਿਤ ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਅਵਿਨਾਸ਼ ਚੰਦਰ ਨੇ ਵੀ ਵੱਖ-ਵੱਖ ਮਹੱਤਵਪੂਰਨ ਬੂਥਾਂ ਦਾ ਦੌਰਾ ਕੀਤਾ | ਉਨ੍ਹਾਂ ਡੀ.ਏ.ਵੀ. ਕਾਲਜ, ਗੋਪੀ ਚੰਦ ਆਰਿਆ ਮਹਿਲਾ ਕਾਲਜ (ਅਬੋਹਰ) ਅਤੇ ਅਜ਼ੀਮਗੜ੍ਹ ਦੇ ਪੋਲਿੰਗ ਬੂਥਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਇਸ ਦੌਰਾਨ ਚੋਣ ਦਫ਼ਤਰ ਤੋਂ ਪਵਨ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਨਾਲ ਮੌਜੂਦ ਸਨ | ਪ੍ਰਸ਼ਾਸਨ ਅਨੁਸਾਰ ਇਸ ਵਿਸ਼ੇਸ਼ ਕੈਂਪ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਹਰ ਪੱਖੋਂ ਸ਼ੁੱਧ ਅਤੇ ਸਹੀ ਬਣਾਉਣਾ ਹੈ | ਪ੍ਰਸ਼ਾਸਨ ਨੇ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 'ਪ੍ਰੀ-ਐੱਸ.ਆਈ.ਆਰ.' ਮੈਪਿੰਗ ਕੈਂਪ ਤੋਂ ਬਾਅਦ, ਪੰਜਾਬ ਭਰ ਵਿਚ ਅਧਿਕਾਰਤ ਤੌਰ 'ਤੇ ਐੱਸ.ਆਈ.ਆਰ. ਮੁਹਿੰਮ ਆਗਾਮੀ 25 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ | ਚੋਣ ਵਿਭਾਗ ਵਲੋਂ ਸਮੂਹ ਵੋਟਰਾਂ ਨੂੰ ਇਸ ਰਾਸ਼ਟਰੀ ਕਾਰਜ ਵਿਚ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਪਿੰਡ ਵਾਸੀਆਂ ਨੂੰ ਕਾਰਡ ਵੰਡੇ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਖ਼ੂਨਦਾਨ ਕੈਂਪ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।