08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਪਟਿਆਲਾ ਅਤੇ ਸੁਨਾਮ ਵਿਖੇ ਮੁਲਾਜ਼ਮਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਨਿਖੇਧੀ

ਅਜੀਤ ਡੈਸਕ 09-06-2026
ਫ਼ਾਜ਼ਿਲਕਾ, 8 ਜੂਨ(ਦਵਿੰਦਰ ਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪਟਿਆਲਾ ਵਿਖੇ ਪਾਵਰ ਕਾਮ ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਹੱਕੀ 'ਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਕਰੀਬ ਤਿੰਨ ਹਜ਼ਾਰ ਬੇਰੁਜ਼ਗਾਰ ਅਪ੍ਰੈਂਟਿਸ ਸਹਾਇਕ ਲਾਈਨਮੈਨਾਂ 'ਤੇ ਹੋਏ ਪੁਲਿਸ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ, ਵਿੱਤ ਸਕੱਤਰ ਚਮਕੌਰ ਸਿੰਘ ਖੇੜੀ ਅਤੇ ਪ੍ਰੈੱਸ ਸਕੱਤਰ ਸਾਥੀ ਰਾਮਕਿਸਨ ਨੇ ਸਾਂਝੇ ਤੌਰ 'ਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਪੈਨਸ਼ਨਰਜ਼ ਆਗੂਆਂ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਵੱਖ-ਵੱਖ ਵਰਗਾਂ ਦੀ ਆਵਾਜ਼ ਨੂੰ ਪੰਜਾਬ ਪੁਲਿਸ ਦੀਆਂ ਲਾਠੀਆਂ ਨਾਲ ਦਬਾਉਣ ਦੇ ਰਾਹ ਪਈ 'ਆਪ' ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਬਹੁਤ ਮਹਿੰਗੇ ਮੁੱਲ ਵਜੋਂ ਭੁਗਤਣਾ ਪਵੇਗਾ | ਉਨ੍ਹਾਂ ਵੱਖ-ਵੱਖ ਵਰਗਾਂ ਦੇ ਚੱਲ ਰਹੇ ਸੰਘਰਸ਼ਾਂ ਪ੍ਰਤੀ ਮੁੱਖ ਮੰਤਰੀ ਦੀ ਗੈਰ-ਜ਼ਿੰਮੇਵਾਰਾਨਾ ਚੁੱਪ ਦੀ ਵੀ ਸਖ਼ਤ ਆਲੋਚਨਾ ਕੀਤੀ | ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਨਯੋਗ ਅਦਾਲਤ ਦੇ 8 ਅਪ੍ਰੈਲ 2026 ਦੇ ਫ਼ੈਸਲੇ ਨੂੰ ਹੂਬਹੂ ਲਾਗੂ ਕਰਦਿਆਂ ਪੈਨਸ਼ਨਰਾਂ ਦਾ ਰੋਕਿਆ ਹੋਇਆ 18 ਫ਼ੀਸਦੀ ਡੀ.ਏ.ਤੁਰੰਤ ਰਿਲੀਜ਼ ਕੀਤਾ ਜਾਵੇ | ਇਸ ਦੇ ਨਾਲ ਹੀ ਯੂਨੀਅਨ ਨੇ ਸੂਬੇ ਭਰ ਵਿਚ ਚੱਲ ਰਹੀ ਸਾਂਝ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਪੂਰਨ ਸਮਰਥਨ ਕੀਤਾ | ਆਗੂਆਂ ਨੇ ਸੁਨਾਮ ਵਿਖੇ ਸਾਂਝ ਕੇਂਦਰ ਦੇ ਕਰਮਚਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਦੀ ਨਿੰਦਾ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਨੌਕਰੀ ਤੋਂ ਕੱਢੇ ਗਏ ਵਰਕਰਾਂ ਨੂੰ ਬਹਾਲ ਕੀਤਾ ਜਾਵੇ | ਇਸ ਮੰਗ ਪੱਤਰ ਅਤੇ ਨਿਖੇਧੀ ਮਤੇ ਨੂੰ ਜਾਰੀ ਕਰਨ ਮੌਕੇ ਐਡੀਸ਼ਨਲ ਜਨਰਲ ਸਕੱਤਰ ਹਰਜੀਤ ਸਿੰਘ ਬਸੋਤਾ, ਸੀਨੀਅਰ ਮੀਤ ਪ੍ਰਧਾਨ ਸਾਥੀ ਮੁਰਾਰੀ ਲਾਲ ਸ਼ਰਮਾ, ਡਿਪਟੀ ਵਿੱਤ ਸਕੱਤਰ ਮੁਖ਼ਤਿਆਰ ਸਿੰਘ, ਉਪ ਪ੍ਰਧਾਨ ਕਰਮ ਸਿੰਘ, ਅਜਮੇਰ ਸਿੰਘ ਤਰਨਤਾਰਨ, ਰੇਸ਼ਮ ਲਾਲ ਰੰਗੀਲਾ, ਜਗਦੇਵ ਸਿੰਘ ਮੁਕਤਸਰ ਸਾਹਿਬ, ਪ੍ਰੇਮ ਕੁਮਾਰ ਰੱਕੜ, ਕਸ਼ਮੀਰ ਸਿੰਘ, ਹਰਦੇਵ ਸਿੰਘ ਬੱਡੂਵਾਲ, ਦਰਸ਼ਨ ਸਿੰਘ ਮੱਟੂ, ਮਨਜੀਤ ਸਿੰਘ, ਰਜਿੰਦਰ ਕੌਰ, ਕੁਲਵੰਤ ਕੌਰ, ਸੁਖਵਿੰਦਰ ਸਿੰਘ ਬੱਲ ਅਤੇ ਸੁਖਦੇਵ ਸਿੰਘ ਗਰਚਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਵਿਅਕਤੀ ਤੋਂ ਨਗਦੀ ਅਤੇ ਦਸਤਾਵੇਜ਼ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਸੀ.ਬੀ.ਐੱਸ.ਈ. ਦੇ ਰਾਸ਼ਟਰੀ ਮੁਕਾਬਲੇ 'ਚ ਬਤੌਰ ਰਿਸੋਰਸ ਪਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।