08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਵਿਅਕਤੀ ਤੋਂ ਨਗਦੀ ਅਤੇ ਦਸਤਾਵੇਜ਼ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 09-06-2026
ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ 72 ਸਾਲਾ ਵਿਅਕਤੀ ਤੋਂ ਨਕਦੀ ਅਤੇ ਦਸਤਾਵੇਜ਼ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੋਹਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮਲਕੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਚਰਚ ਰੋਡ ਗਲੀ ਨੰਬਰ 3 ਜੰਮੂ ਬਸਤੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਜੂਨ ਨੂੰ ਉਹ ਗੁਰਦੁਆਰਾ ਨਾਨਕਸਰ ਟੋਬਾ ਵਿਖੇ ਮੱਥਾ ਟੇਕਣ ਜਾ ਰਿਹਾ ਸੀ | ਜਦੋਂ ਉਹ ਮਾਰਕੀਟ ਕਮੇਟੀ ਅਬੋਹਰ ਕੋਲ ਪੁੱਜਿਆ ਤਾਂ ਬਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਸੰਦੀਪ ਸਿੰਘ ਉਰਫ਼ ਬੱਬੂ ਪੁੱਤਰ ਜਸਵੰਤ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਉਸ ਨੂੰ ਘੇਰ ਕੇ 2500 ਰੁਪਏ ਨਕਦ ਅਤੇ ਜ਼ਰੂਰੀ ਕਾਗ਼ਜ਼ਾਤ ਖੋਹ ਲਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਪਟਿਆਲਾ ਅਤੇ ਸੁਨਾਮ ਵਿਖੇ ਮੁਲਾਜ਼ਮਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।