08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਅਜੀਤ ਡੈਸਕ 09-06-2026
ਜਲਾਲਾਬਾਦ, 8 ਜੂਨ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਵੈਰੋਕੇ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਲਕੀਤ ਸਿੰਘ ਉਰਫ਼ ਬੱਬੂ ਪੁੱਤਰ ਚਿਮਨ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ ਦਾਖਲੀ ਚੱਕ ਬਲੋਚਾ ਉਰਫ਼ ਮਹਾਲਮ ਅਤੇ ਬਲਬੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਾਹਮਣੀ ਵਾਲਾ ਕਾਰ ਨੰਬਰ ਪੀ.ਬੀ-61-ਸੀ-5828 ਵਿਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਹਨ | ਪੁਲਿਸ ਵਲੋਂ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਗਿਆ ਅਤੇ ਕਾਰ ਵਿਚੋਂ 40 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਦੀ ਹੈਰੀਟੇਜ ਸਕੂਲ ਨੇ ਪੇਸ਼ ਕੀਤੀ ਸਮਾਜ ਸੇਵਾ ਦੀ ਮਿਸਾਲ-2300 ਖ਼ਾਲੀ ਪੰਨੇ ਜਨ ਸੇਵਾ ਸੁਸਾਇਟੀ ਨੂੰ ਕੀਤੇ ਭੇਟ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।