08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਿਟਰਸ ਅਸਟੇਟ ਅਬੋਹਰ ਵਿਖੇ ਜਨਰਲ ਬਾਡੀ ਦਾ ਆਮ ਇਜਲਾਸ 10 ਜੁਲਾਈ ਨੂੰ

ਅਜੀਤ ਡੈਸਕ 09-06-2026
ਅਬੋਹਰ, 8 ਜੂਨ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਮੁੱਖ ਕਾਰਜਕਾਰੀ ਅਫ਼ਸਰ ਸਿਟਰਸ ਅਸਟੇਟ ਅਬੋਹਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਸਿਟਰਸ ਅਸਟੇਟ ਅਬੋਹਰ ਵਿਖੇ 10 ਜੁਲਾਈ ਨੂੰ ਸਵੇਰੇ 10 ਵਜੇ ਜਨਰਲ ਬਾਡੀ ਦਾ ਆਮ ਇਜਲਾਸ ਰੱਖਿਆ ਗਿਆ ਹੈ | ਇਜਲਾਸ ਵਿਚ ਸਟਰੈਸ ਸਟੇਟ ਅਬੋਹਰ ਦੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਜਾਣਾ ਹੈ | ਉਨ੍ਹਾਂ ਦੱਸਿਆ ਕਿ ਜਨਰਲ ਬਾਡੀ ਦੇ ਆਮ ਇਜਲਾਸ 'ਚ 30 ਜੂਨ ਤੱਕ ਰਜਿਸਟਰਡ ਬਾਗ਼ਬਾਨ ਹੀ ਭਾਗ ਲੈ ਸਕਦੇ ਹਨ | ਚਾਹਵਾਨ ਬਾਗ਼ਬਾਨ 30 ਜੂਨ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ | ਇਸ ਮੌਕੇ 'ਤੇ ਵਿਭਾਗ ਅਤੇ ਖੇਤਰੀ ਖੋਜ ਕੇਂਦਰ ਅਬੋਹਰ ਦੇ ਮਾਹਿਰਾਂ ਵਲੋਂ ਨਿੰਬੂ ਜਾਤੀ ਦੇ ਫਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇਗੀ | ਉਨ੍ਹਾਂ ਸਿਟਰਸ ਅਸਟੇਟ ਅਧੀਨ ਆਉਂਦੇ ਸਾਰੇ ਰਜਿਸਟਰ ਮੈਂਬਰਾਂ ਨੂੰ ਇਸ ਜਨਰਲ ਬਾਡੀ ਦੇ ਆਮ ਇਜਲਾਸ ਵਿਚ ਭਾਗ ਲੈਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸੇ ਵੀ ਦਫ਼ਤਰੀ ਕੰਮ ਵਾਲੇ ਦਿਨ ਮੁੱਖ ਕਾਰਜਕਾਰੀ ਅਫ਼ਸਰ ਸਟਰੇਸ ਅਸਟੇਟ ਅਬੋਹਰ 'ਤੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਮੁਲਾਜ਼ਮਾਂ 'ਤੇ ਹੋਏ ਪੁਲਿਸ ਲਾਠੀਚਾਰਜ ਦੀ ਨਿਖੇਧੀ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।