08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਅਜੀਤ ਡੈਸਕ 09-06-2026
ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਨ੍ਹਾਂ ਨੌਜਵਾਨਾਂ ਨੇ ਜੂਨ 2026 ਵਿਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ | ਫ਼ਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਜ਼ਿਲਿ੍ਹਆਂ ਦੇ ਨੌਜਵਾਨਾਂ ਦੀ ਫਿਜ਼ੀਕਲ ਟੈੱਸਟ ਦੀ ਟਰੇਨਿੰਗ 8 ਜੂਨ ਤੋਂ ਚੱਲ ਰਹੀ ਹੈ | ਫਿਜ਼ੀਕਲ ਟੈੱਸਟ ਦੀ ਟਰੇਨਿੰਗ ਸੀ-ਪਾਈਟ ਦੇ ਤਜਰਬੇਕਾਰ ਸਟਾਫ਼ ਅਤੇ ਫ਼ੌਜ ਦੇ ਤਜਰਬੇਕਾਰ ਸਟਾਫ਼ ਵਲੋਂ ਕਰਵਾਈ ਜਾ ਰਹੀ ਹੈ | ਅਗਨੀਵੀਰ ਆਰਮੀ ਭਰਤੀ ਰੈਲੀ 18 ਅਗਸਤ ਤੋਂ ਸ਼ੁਰੂ ਹੋ ਰਹੀ ਹੈ | ਇਸ ਲਈ ਨੌਜਵਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਿਉਂਕਿ ਫਿਜ਼ੀਕਲ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ | ਨੌਜਵਾਨ ਸਵੇਰੇ 9 ਵਜੇ ਤੋਂ 11:30ਵਜੇ ਤੱਕ ਕੈਂਪ ਵਿਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ | ਕੈਂਪ 'ਚ ਆਉਣ ਸਮੇਂ ਆਨਲਾਈਨ ਰਜਿਸਟਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫ਼ੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ 'ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਇਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਨੌਜਵਾਨ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ 'ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ | ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਤੀ ਆਧਾਰਿਤ ਰੁਜ਼ਗਾਰ ਨਾਲ ਜੋੜਨ ਲਈ ਫਾਜ਼ਿਲਕਾ ਵਿਖੇ ਹੁਨਰ ਵਿਕਾਸ ਵਰਕਸ਼ਾਪ ਆਯੋਜਿਤ ਅਗਲੀ ਖ਼ਬਰ ਸਿਟਰਸ ਅਸਟੇਟ ਅਬੋਹਰ ਵਿਖੇ ਜਨਰਲ ਬਾਡੀ ਦਾ ਆਮ ਇਜਲਾਸ 10 ਜੁਲਾਈ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।