30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਰਪੰਚ ਪੂਨਮ ਰਾਣੀ ਬਣੀ 'ਆਪ' ਦੀ ਜ਼ਿਲ੍ਹਾ ਉਪ ਪ੍ਰਧਾਨ

ਅਜੀਤ ਡੈਸਕ 10-06-2026
ਅਬੋਹਰ, 9 ਜੂਨ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਮਹਿਲਾ ਵਿੰਗ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸੇ ਤਹਿਤ ਪਿੰਡ ਕੱਲਰ ਖੇੜਾ ਦੀ ਮੌਜੂਦਾ ਸਰਪੰਚ ਪੂਨਮ ਰਾਣੀ ਜਾਲਪ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਮਹਿਲਾ ਵਿੰਗ ਦਾ ਉਪ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਪੂਨਮ ਰਾਣੀ ਜਾਲਪ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਦਿਨ-ਰਾਤ ਮਿਹਨਤ ਕਰਨਗੇ | ਪੂਨਮ ਰਾਣੀ ਜਾਲਪ ਦੀ ਇਸ ਨਿਯੁਕਤੀ 'ਤੇ ਇਲਾਕੇ ਦੇ ਆਗੂਆਂ ਅਤੇ ਸਰਪੰਚਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਬਲਾਕ ਪ੍ਰਧਾਨ ਰਣਜੀਤ ਸੰਧੂ, ਜਗਜੀਤ ਸਿੰਘ ਧਾਲੀਵਾਲ ਸਰਪੰਚ ਭੰਗਰ ਖੇੜਾ, ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ, ਮਲਕੀਤ ਸਿੰਘ ਧਾਲੀਵਾਲ ਸਰਪੰਚ ਅੱਚਾੜਿੱਕੀ, ਜਗਦੀਸ਼ ਕੰਬੋਜ, ਸਰਪੰਚ ਸ਼ਿਆਮ ਸੁੰਦਰ ਬਿਸ਼ਨੋਈ, ਸਰਪੰਚ ਅਮਰ ਚੰਦ ਪੰਜਾਵਾ, ਸਰਪੰਚ ਵਿਨੋਦ ਕੁਮਾਰ ਗੁੰਮਜਾਲ, ਸੁਸ਼ੀਲ ਕੁਮਾਰ ਸਵਾਮੀ ਅਤੇ ਸਰਪੰਚ ਅਜੇਪਾਲ ਸਿੰਘ ਅÏਲਖ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਿਚ ਮਹਿਲਾ ਵਿੰਗ ਹੋਰ ਮਜ਼ਬੂਤ ਹੋਵੇਗਾ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 1.23 ਲੱਖ ਰੁਪਏ, ਮੋਬਾਈਲ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।