30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੁੱਟਮਾਰ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-06-2026
ਜਲਾਲਾਬਾਦ, 9 ਜੂਨ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਉਰਫ਼ ਰਾਜਿੰਦਰ ਸਿੰਘ ਵਾਸੀ ਚੱਕ ਅਰਾਈਆਂ ਵਾਲਾ ਉਰਫ਼ ਫਲੀਆਂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ਿੰਦੋ ਬਾਈ ਪਤਨੀ ਕੁਲਵੰਤ ਸਿੰਘ ਉਰਫ਼ ਪ੍ਰੀਤ, ਰਾਜ ਕੌਰ ਪਤਨੀ ਗੁਰਦੀਪ ਸਿੰਘ, ਗੁਰਦੀਪ ਸਿੰਘ ਪੁੱਤਰ ਕਾਲਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ, ਕੁਲਵੰਤ ਸਿੰਘ ਉਰਫ਼ ਪ੍ਰੀਤ ਪੁੱਤਰ ਬਗ਼ੀਚਾ ਸਿੰਘ, ਯੋਗਰਾਜ ਉਰਫ਼ ਜੋਗਾ, ਲਵਪ੍ਰੀਤ ਸਿੰਘ ਉਰਫ਼ ਲੁੱਭੀ ਪੁੱਤਰ ਬਲਦੇਵ ਰਾਜ ਉਰਫ਼ ਚਿੜੋ ਵਾਸੀ ਚੱਕ ਅਰਾਈਆਂ ਵਾਲਾ ਉਰਫ਼ ਫਲੀਆਂਵਾਲਾ, ਕਾਲਾ ਸਿੰਘ ਵਾਸੀ ਸੂਰਘੁਰੀ ਅਤੇ 3 ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਮਾਰਕੁੱਟ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਵਿਧਾਇਕ ਸੰਦੀਪ ਜਾਖੜ ਨੇ ਸੂਬਾ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਸਰਪੰਚ ਪੂਨਮ ਰਾਣੀ ਬਣੀ 'ਆਪ' ਦੀ ਜ਼ਿਲ੍ਹਾ ਉਪ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।