30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਵਿਧਾਇਕ ਸੰਦੀਪ ਜਾਖੜ ਨੇ ਸੂਬਾ ਸਰਕਾਰ ਨੂੰ ਘੇਰਿਆ

ਅਜੀਤ ਡੈਸਕ 10-06-2026
ਅਬੋਹਰ, 9 ਜੂਨ (ਵਿਵੇਕ ਹੂੜੀਆ)-ਅਬੋਹਰ ਵਿਧਾਨ ਸਭਾ ਹਲਕੇ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸ਼ਹਿਰ ਜੰਗਲ ਰਾਜ ਦੀ ਲਪੇਟ ਵਿਚ ਆ ਗਿਆ ਹੈ | ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਸੂਬੇ ਦੀ ਆਪ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਬੋਹਰ ਵਿਚ ਅਪਰਾਧੀ ਬੇਖ਼ੌਫ ਹੋ ਕੇ ਘੁੰਮ ਰਹੇ ਹਨ ਅਤੇ ਆਮ ਜਨਤਾ ਖ਼ੌਫ਼ ਦੇ ਸਾਏ ਵਿਚ ਜਿਊਣ ਲਈ ਮਜਬੂਰ ਹੈ | ਉਨ੍ਹਾਂ ਬੀਤੇ ਇਕ ਹਫ਼ਤੇ ਦੇ ਅੰਦਰ ਅਬੋਹਰ ਅਤੇ ਆਸ-ਪਾਸ ਦੇ ਇਲਾਕੇ ਵਿਚ ਹੋਈਆਂ ਤਿੰਨ ਵੱਡੀਆਂ ਵਾਰਦਾਤਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ | ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਪਿਛਲੇ ਮਾਤਰ ਸੱਤ ਦਿਨਾਂ ਵਿਚ ਅਬੋਹਰ ਦੇ ਅੰਦਰ ਤਿੰਨ ਵੱਡੀਆਂ ਅਪਰਾਧਿਕ ਘਟਨਾਵਾਂ ਸਾਹਮਣੇ ਆਈਆਂ ਹਨ | ਇਨ੍ਹਾਂ ਵਾਰਦਾਤਾਂ ਵਿਚ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ ਹਨ | ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਜ਼ਖਮੀਆਂ ਵਿਚ ਇਕ ਸਥਾਨਕ ਕੌਂਸਲਰ ਦਾ ਪੁੱਤਰ ਵੀ ਸ਼ਾਮਲ ਹੈ | ਸ਼ਰੇਆਮ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਹੋ ਰਹੀਆਂ ਇਨ੍ਹਾਂ ਵਾਰਦਾਤਾਂ ਤੋਂ ਸਪਸ਼ਟ ਹੈ ਕਿ ਅਬੋਹਰ 'ਚ ਸ਼ਰਾਰਤੀ ਅਨਸਰਾਂ ਦੇ ਦਿਲਾਂ ਵਿਚੋਂ ਪੁਲਿਸ ਦਾ ਡਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ | ਅਬੋਹਰ ਦੇ ਹਾਲਾਤਾਂ ਨੂੰ ਪੂਰੇ ਪੰਜਾਬ ਦੀ ਸਥਿਤੀ ਨਾਲ ਜੋੜਦਿਆਂ ਸੰਦੀਪ ਜਾਖੜ ਨੇ ਕਿਹਾ ਕਿ ਇਹ ਸਿਰਫ਼ ਇਕ ਸ਼ਹਿਰ ਦੀ ਗੱਲ ਨਹੀਂ ਹੈ, ਸਗੋਂ ਅੱਜ ਪੂਰੇ ਪੰਜਾਬ ਦਾ ਇਹੀ ਹਾਲ ਹੈ | ਪੰਜਾਬ ਵਿਚ ਦਿਨ-ਦਿਹਾੜੇ ਗੋਲੀਆਂ ਚੱਲਣਾ, ਗੈਂਗਵਾਰ, ਕਤਲ, ਡਕੈਤੀ ਅਤੇ ਫਿਰੌਤੀ ਮੰਗਣਾ ਹੁਣ ਰੋਜ਼ ਦੀ ਗੱਲ ਬਣ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਕਾਨੂੰਨ-ਵਿਵਸਥਾ ਸੰਭਾਲਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ | ਸੰਦੀਪ ਜਾਖੜ ਨੇ ਮੰਗ ਕੀਤੀ ਕਿ ਅਬੋਹਰ ਦੀਆਂ ਇਨ੍ਹਾਂ ਵਾਰਦਾਤਾਂ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ਅਤੇ ਸ਼ਹਿਰ ਵਿਚ ਪੁਲਿਸ ਗਸ਼ਤ ਵਧਾਈ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਬੋਹਰ ਦੇ ਨਾਗਰਿਕਾਂ ਨੂੰ ਜਲਦ ਸੁਰੱਖਿਅਤ ਮਾਹੌਲ ਨਾ ਮਿਲਿਆ ਤਾਂ ਉਹ ਚੁੱਪ ਨਹੀਂ ਬੈਠਣਗੇ ਅਤੇ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉੱਤਰਨਗੇ | ਅਬੋਹਰ ਬੱਸ ਸਟੈਂਡ ਨੇੜੇ ਹੋਏ ਝਗੜੇ ਨੂੰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਤੋਂ ਨਾਰਾਜ਼ ਜ਼ਖਮੀ ਜਤਿੰਦਰ ਮਹਿਤਾ ਅਤੇ ਦਲਜਿੰਦਰ ਸਿੰਘ ਨੇ ਵਿਧਾਇਕ ਸੰਦੀਪ ਜਾਖੜ ਨਾਲ ਮੁਲਾਕਾਤ ਕਰਕੇ ਆਪਣੀ ਹੱਡਬੀਤੀ ਸੁਣਾਈ | ਸੋਮਵਾਰ ਦੁਪਹਿਰ ਵਾਰਡ ਨੰਬਰ 6 ਦੀ ਕੌਂਸਲਰ ਲਕਸ਼ਮੀ ਰਾਣੀ ਦੇ ਪੁੱਤਰ ਸੰਜੇ 'ਤੇ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕਰ ਦਿੱਤਾ ਗਿਆ | ਸ਼ਨੀਵਾਰ ਰਾਤ ਸੁਭਾਸ਼ ਨਗਰ ਨਿਵਾਸੀ 20 ਸਾਲਾ ਕਰਨ ਦਾ ਕੁੱਝ ਨੌਜਵਾਨਾਂ ਵਲੋਂ ਪੁਰਾਣੀ ਰੰਜਸ਼ ਕਾਰਨ ਕਤਲ ਕੀਤੇ ਜਾਣ ਤੋਂ ਬਾਅਦ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਮਾਮਲੇ ਵਿਚ ਪੁਲਿਸ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਚੁੱਕੀ ਹੈ, ਜਦਕਿ ਬਾਕੀ ਨਾਮਜ਼ਦ ਅਤੇ ਸ਼ੱਕੀ ਮੁਲਜ਼ਮ ਅਜੇ ਫ਼ਰਾਰ ਦੱਸੇ ਜਾ ਰਹੇ ਹਨ | ਪਰਿਵਾਰ ਵਾਲਿਆਂ ਨੇ ਫ਼ਰਾਰ ਮੁਲਜ਼ਮਾਂ ਦੀ ਜਲਦ ਗਿ੍ਫ਼ਤਾਰੀ ਅਤੇ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮ ਹਥਿਆਰਾਂ ਤੇ ਨਕਦੀ ਸਮੇਤ ਕਾਬੂ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।