30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਡੀ. ਸੀ. ਦਫ਼ਤਰ ਬਾਹਰ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 10-06-2026
ਫ਼ਾਜ਼ਿਲਕਾ, 9 ਜੂਨ (ਅਮਰਜੀਤ ਸ਼ਰਮਾ)-ਪੰਜਾਬ ਦੇ ਕਰੀਬ 3.50 ਲੱਖ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ 'ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ 2.59 ਗੁਣਾਂਕ ਲਾਗੂ ਕਰਵਾਉਣ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਰਿਲੀਜ਼ ਕਰਨ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ 8 ਅਪ੍ਰੈਲ 2026 ਦੇ ਫ਼ੈਸਲੇ ਨੂੰ ਹੂ-ਬਹੂ ਲਾਗੂ ਕਰਵਾਉਣ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ | ਇਸ ਤਹਿਤ ਪੈਨਸ਼ਨਰਾਂ ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਜ਼ੋਰਦਾਰ ਗੇਟ ਰੈਲੀ ਕੀਤੀ ਅਤੇ ਨਾਅਰੇਬਾਜ਼ੀ ਕੀਤੀ | ਗੇਟ ਰੈਲੀ ਦੀ ਸਮਾਪਤੀ ਤੋਂ ਬਾਅਦ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਲਿਖਤੀ ਮੰਗ ਪੱਤਰ ਯੂਨੀਅਨ ਦੇ ਇਕ ਉੱਚ-ਪੱਧਰੀ ਵਫ਼ਦ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਨੂੰ ਸੌਂਪਿਆ ਗਿਆ, 23 ਮੈਂਬਰੀ ਵਫ਼ਦ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸਾਥੀ ਹਰਭਜਨ ਸਿੰਘ ਖੁੰਗਰ ਨੇ ਕੀਤੀ | ਇਸ ਮੌਕੇ ਪੈਨਸ਼ਨਰਜ਼ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਮੰਗ ਕੀਤੀ ਕਿ 18 ਫ਼ੀਸਦੀ ਡੀ.ਏ.ਤੁਰੰਤ ਰਿਲੀਜ਼ ਕੀਤਾ ਜਾਵੇ ਅਤੇ ਪੈਨਸ਼ਨਰਾਂ 'ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਗੁਣਾਂਕ ਨਾਲ ਪੈਨਸ਼ਨ ਸੋਧ ਕਰਨ ਲਈ ਬਿਨਾਂ ਦੇਰੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹਾਈਕੋਰਟ ਦੇ ਫ਼ੈਸਲਿਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਵਫ਼ਦ ਵਿਚ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਸਾਥੀ ਪ੍ਰੇਮ ਕੁਮਾਰ ਜਨਰਲ ਸਕੱਤਰ, ਰੇਸ਼ਮ ਲਾਲ ਰੰਗੀਲਾ ਐਡੀਸ਼ਨਲ ਜਨਰਲ ਸਕੱਤਰ, ਰਾਜ ਕੰਵਰ ਦੀਵਾਨ ਵਿੱਤ ਸਕੱਤਰ, ਇੰਜੀਨੀਅਰ ਭਗਵਾਨ ਦਾਸ, ਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼ਾਮਲ ਸਨ |
ਇਸ ਤੋਂ ਇਲਾਵਾ ਮੀਤ ਪ੍ਰਧਾਨ ਸਰਵ ਸਾਥੀ ਸਤਨਾਮ ਸਿੰਘ ਗਰੋਵਰ, ਹਰਚਰਨ ਸਿੰਘ, ਸੁਭਾਸ਼ ਚੰਦਰ ਸ਼ਰਮਾ, ਜੀਤ ਛਾਬੜਾ, ਸਰਵਨ ਸਿੰਘ, ਜੰਗੀਰ ਸਿੰਘ, ਸੁਰਿੰਦਰਪਾਲ ਮਦਾਨ, ਸੁਖਦੇਵ ਮਸੀਹ, ਪਿ੍ਥੀ ਰਾਜ ਗੁੰਮਜਾਲ, ਹਰਭਜਨ ਲਾਲ ਕੰਬੋਜ, ਗੁਰਨਾਮ ਸਿੰਘ, ਸੈਮੂਅਲ ਮਸੀਹ, ਹਰਭਜਨ ਠਠੇਰਾ, ਮੋਹਨ ਲਾਲ ਖੂਈ ਖੇੜਾ ਅਤੇ ਬਲਬੀਰ ਸਿੰਘ ਆਦਿ ਪੈਨਸ਼ਨਰਜ਼ ਆਗੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਨੇ ਫ਼ਾਜ਼ਿਲਕਾ ਬੱਸ ਸਟੈਂਡ ਮੁਕੰਮਲ ਬੰਦ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮ ਹਥਿਆਰਾਂ ਤੇ ਨਕਦੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।