30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰੋਡਵੇਜ਼ ਮੁਲਾਜ਼ਮਾਂ ਨੇ ਫ਼ਾਜ਼ਿਲਕਾ ਬੱਸ ਸਟੈਂਡ ਮੁਕੰਮਲ ਬੰਦ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਅਜੀਤ ਡੈਸਕ 10-06-2026
8 ਮੋਗਾ ਹਾਦਸੇ 'ਚ ਬਰਖ਼ਾਸਤ ਕੀਤੇ ਡਰਾਈਵਰ-ਕੰਡਕਟਰ ਨੂੰ ਬਹਾਲ ਕਰਨ ਦੀ ਮੰਗ ਉੱਠੀ
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਦੇ ਬਰਖ਼ਾਸਤ ਕੀਤੇ ਗਏ ਡਰਾਈਵਰ ਅਤੇ ਕੰਡਕਟਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਵਿਖੇ ਰੋਡਵੇਜ਼ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਹੜਤਾਲ ਕਾਰਨ ਫ਼ਾਜ਼ਿਲਕਾ ਤੋਂ ਵੱਖ-ਵੱਖ ਰੂਟਾਂ 'ਤੇ ਜਾਣ ਵਾਲੀਆਂ ਸਰਕਾਰੀ ਬੱਸਾਂ ਦੇ ਪਹੀਏ ਪੂਰੀ ਤਰ੍ਹਾਂ ਰੁਕ ਗਏ, ਜਿਸ ਕਾਰਨ ਮੁਸਾਫ਼ਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਸਬ-ਡਿਪੂ ਫ਼ਾਜ਼ਿਲਕਾ ਦੇ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਜਥੇਬੰਦੀ ਵਲੋਂ ਦਿੱਤੇ ਗਏ ਸਮੇਂ ਦੇ ਤਹਿਤ ਅੱਜ ਤੈਅ ਸਮੇਂ ਅਨੁਸਾਰ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ | ਰੋਡਵੇਜ਼ ਆਗੂਆਂ ਨੇ ਦੱਸਿਆ ਕਿ ਜਨਵਰੀ 2025 ਵਿਚ ਚੰਡੀਗੜ੍ਹ ਤੋਂ ਫ਼ਾਜ਼ਿਲਕਾ ਆ ਰਹੀ ਰੋਡਵੇਜ਼ ਦੀ ਬੱਸ ਜਦੋਂ ਮੋਗਾ ਦੇ ਮੁੱਖ ਚੌਕ ਵਿਚ ਪਹੁੰਚੀ ਤਾਂ ਬੱਸ ਵਿਚ ਸਵਾਰ ਇਕ ਬਜ਼ੁਰਗ ਅÏਰਤ ਅਤੇ ਬੱਚੇ ਨੇ ਚੱਲਦੀ ਬੱਸ ਵਿਚੋਂ ਅਚਾਨਕ ਛਾਲ ਮਾਰ ਦਿੱਤੀ ਸੀ | ਇਸ ਹਾਦਸੇ ਦੌਰਾਨ ਬੱਚੇ ਦੀ ਇਕ ਲੱਤ ਬੱਸ ਦੇ ਟਾਇਰ ਹੇਠਾਂ ਆਉਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ | ਇਸ ਮਾਮਲੇ 'ਤੇ ਪੁਲਿਸ ਅਤੇ ਵਿਭਾਗ ਵਲੋਂ ਕਾਰਵਾਈ ਕਰਦਿਆਂ ਬੱਸ ਦੇ ਚਾਲਕ ਅਤੇ ਕੰਡਕਟਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ | ਪ੍ਰਧਾਨ ਰਵਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਦਸੇ ਦਾ ਸ਼ਿਕਾਰ ਹੋਏ ਬੱਚੇ ਅਤੇ ਪਰਿਵਾਰ ਨਾਲ ਪੂਰੀ ਹਮਦਰਦੀ ਹੈ ਪਰ ਇਸ ਘਟਨਾ ਵਿਚ ਰੋਡਵੇਜ਼ ਮੁਲਾਜ਼ਮਾਂ ਦੀ ਕੋਈ ਗ਼ਲਤੀ ਨਹੀਂ ਸੀ | ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਕਿਸੇ ਕਸੂਰ ਦੇ ਮੁਲਾਜ਼ਮਾਂ ਨੂੰ ਨੌਕਰੀਓਾ ਕੱਢ ਕੇ ਉਨ੍ਹਾਂ ਨਾਲ ਸਰਾਸਰ ਧੱਕਾ ਕੀਤਾ ਗਿਆ ਹੈ | ਰੋਡਵੇਜ਼ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਉਕਤ ਡਰਾਈਵਰ-ਕੰਡਕਟਰ ਨੂੰ ਤੁਰੰਤ ਬਹਾਲ ਨਾ ਕੀਤਾ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਫ਼ਾਜ਼ਿਲਕਾ ਦੀ ਤਰਜ਼ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ |
ਪਿਛਲੀ ਖ਼ਬਰ ਸ਼ਹਿਰ ਦੇ ਵਿਕਾਸ ਅਤੇ ਜਨਤਾ ਦੀ ਸੇਵਾ ਲਈ ਮਿਲ ਕੇ ਕਰਾਂਗੇ ਕੰਮ-ਅਰੁਣ ਨਾਰੰਗ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਡੀ. ਸੀ. ਦਫ਼ਤਰ ਬਾਹਰ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।