31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੈਰੋਇਨ ਦਾ ਸੇਵਨ ਕਰਦਾ ਇਕ ਕਾਬੂ

ਅਜੀਤ ਡੈਸਕ 10-06-2026

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਬਿਜਲੀ ਘਰ ਨੇੜੇ ਪੁੱਜੀ ਤਾਂ ਝਾੜੀਆਂ 'ਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਜੋਨਪਾਲ ਉਰਫ਼ ਗੋਰੂ ਗੰਜਾ ਪੁੱਤਰ ਜਸਕਰਨ ਮਸੀਹ ਵਾਸੀ ਓਡਾ ਵਾਲੀ ਬਸਤੀ ਫ਼ਾਜ਼ਿਲਕਾ ਨੂੰ ਕਾਬੂ ਕੀਤਾ ਗਿਆ | ਪੁਲਿਸ ਨੇ ਉਸ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀ, 1 ਲਾਈਟਰ ਅਤੇ 10 ਰੁਪਏ ਦਾ ਪਾਈਪ ਬਰਾਮਦ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਜਲਾਲਾਬਾਦ, 9 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਰਜਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਢਾਣੀ ਨੱਥਾ ਸਿੰਘ ਵਾਲੀ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਪੁਲਿਸ ਵਲੋਂ ਨਾਕਾਬੰਦੀ ਕਰਕੇ ਉਸ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪਿੰਡ ਬਹਾਵਲਬਾਸੀ ਅਤੇ ਕੇਰਾ ਖੇੜਾ 'ਚ ਕੇ. ਵੀ. ਕੇ. ਦਾ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-2 'ਚ ਜਲਦ ਹੋਣਗੇ ਰਿਹਾਇਸ਼ੀ ਪਲਾਟਾਂ ਦੇ ਡਰਾਅ/ਨਿਲਾਮੀ - ਪਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।