ਸੀ. ਐਚ. ਸੀ. ਖੂਈ ਖੇੜਾ ਵਿਖੇ ਕੱਢੀ ਗਈ ਮਲੇਰੀਆ ਜਾਗਰੂਕਤਾ ਰੈਲੀ
ਅਜੀਤ ਡੈਸਕ
10-06-2026
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਕਮਿਊਨਿਟੀ ਹੈਲਥ ਸੈਂਟਰ ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ.ਸੁਨੀਤਾ ਕੰਬੋਜ ਦੀ ਦੇਖ-ਰੇਖ ਹੇਠ ਸੀ.ਐੱਚ.ਸੀ.ਖੂਈ ਖੇੜਾ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਰੈਲੀ ਨੂੰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਖ਼ੁਦ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਆਮਨਾ ਕੰਬੋਜ, ਡਾ.ਗ਼ੌਰੀ ਸ਼ੰਕਰ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਦਿਵੇਸ਼ ਕੁਮਾਰ, ਨਰਸਿੰਗ ਸਿਸਟਰ ਸਨੇਹ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਾਜੀਵ ਜਸੂਜਾ, ਪਵਨਜੀਤ ਸਿੰਘ ਅਤੇ ਬਲਾਕ ਦੇ ਸਮੂਹ ਹੈਲਥ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਆਉਂਦੇ ਸਾਰੇ ਹੈਲਥ ਬਲਾਕਾਂ ਦੇ ਹਰ ਪਿੰਡ ਵਿਚ ਲੋਕਾਂ ਨੂੰ ਮਲੇਰੀਆ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਰੋਜ਼ਾਨਾ ਵੱਖ-ਵੱਖ ਸਬ-ਸੈਂਟਰਾਂ 'ਤੇ ਹੈਲਥ ਸਟਾਫ਼ ਵਲੋਂ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਮੈਡੀਕਲ ਅਫ਼ਸਰ ਡਾ. ਆਮਨਾ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ |