31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੀ. ਐਮ. ਦੀ ਯੋਗਸ਼ਾਲਾ ਤਹਿਤ 22 ਹਜ਼ਾਰ ਤੋਂ ਵੱਧ ਮੈਂਬਰ ਰਜਿਸਟਰਡ-ਐਸ.ਡੀ.ਐਮ. ਅਰੋੜਾ

ਅਜੀਤ ਡੈਸਕ 10-06-2026
• ਜ਼ਿਲ੍ਹੇ 'ਚ ਰੋਜ਼ਾਨਾ ਲੱਗ ਰਹੀਆਂ ਹਨ 570 ਤੋਂ ਵਧੇਰੇ ਮੁਫ਼ਤ ਯੋਗ ਕਲਾਸਾਂ
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੂਰੀ ਕਾਮਯਾਬੀ ਨਾਲ ਚੱਲ ਰਹੀ ਹੈ | ਇਸ ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿਚ ਰੋਜ਼ਾਨਾ ਸਵੇਰੇ ਅਤੇ ਸ਼ਾਮ 570 ਤੋਂ ਵੱਧ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਹੁਣ ਤੱਕ 22 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਮੁਫ਼ਤ ਯੋਗਾ ਸਿੱਖਣ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਹੈ | ਇਹ ਜਾਣਕਾਰੀ ਐਸ. ਡੀ. ਐਮ. ਅਬੋਹਰ ਰਵਿੰਦਰ ਅਰੋੜਾ ਨੇ ਸਾਂਝੀ ਕੀਤੀ | ਐਸ. ਡੀ. ਐਮ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ, ਤਾਂ ਜੋ ਹਰ ਨਾਗਰਿਕ ਤਣਾਅ-ਮੁਕਤ, ਉਰਜਾਵਾਨ ਅਤੇ ਸਿਹਤਮੰਦ ਜੀਵਨ ਜੀਅ ਸਕੇ | ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਇਸ ਮੁਫ਼ਤ ਯੋਗ ਸਿਖਲਾਈ ਨਾਲ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਵੱਡੀ ਮਦਦ ਮਿਲ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਅੰਦਰ ਲੋਕਾਂ ਦੀ ਲਗਾਤਾਰ ਵੱਧ ਰਹੀ ਭਾਗੀਦਾਰੀ ਇਹ ਸਾਫ਼ ਦਰਸਾਉਂਦੀ ਹੈ ਕਿ ਨਾਗਰਿਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਰਹੇ ਹਨ | ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰੇਲਵੇ ਸਟੇਸ਼ਨ 'ਤੇ ਰੇਲ ਯਾਤਰੀਆਂ ਲਈ ਕੀਤੀ ਜਾ ਰਹੀ ਹੈ ਜਲ ਸੇਵਾ ਅਗਲੀ ਖ਼ਬਰ ਸੀ. ਐਚ. ਸੀ. ਖੂਈ ਖੇੜਾ ਵਿਖੇ ਕੱਢੀ ਗਈ ਮਲੇਰੀਆ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।