31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਸਿਹਤ ਸੰਸਥਾਵਾਂ 'ਚ 'ਪ੍ਰਧਾਨ ਮੰਤਰੀ ਸੁਰੱਖਿਅਤ

ਅਜੀਤ ਡੈਸਕ 10-06-2026
8ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਸੀ.ਐੱਚ.ਸੀ. ਖੂਈ ਖੇੜਾ ਦਾ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ' ਦੇ 10 ਸਾਲ ਪੂਰੇ ਹੋਣ ਦੇ ਮੌਕੇ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ | ਇਸ ਤਹਿਤ ਵੱਖ-ਵੱਖ ਸਿਹਤ ਕੇਂਦਰਾਂ, ਜ਼ਿਲ੍ਹਾ ਤੇ ਉਪ-ਮੰਡਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਅÏਰਤਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ, ਚੈੱਕਅਪ ਅਤੇ ਕੌਂਸਲਿੰਗ ਸੈਸ਼ਨ ਲਗਾਏ ਗਏ | ਇਸੇ ਲੜੀ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਖ਼ੁਦ ਸੀ.ਐੱਚ.ਸੀ. ਖੂਈ ਖੇੜਾ ਦਾ ਦੌਰਾ ਕੀਤਾ ਅਤੇ ਗਰਭਵਤੀ ਅÏਰਤਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਇਸ ਪ੍ਰੋਗਰਾਮ ਤਹਿਤ ਲੱਖਾਂ ਗਰਭਵਤੀ ਅÏਰਤਾਂ ਨੇ ਲਾਭ ਉਠਾਇਆ ਹੈ, ਜਿਸ ਸਦਕਾ ਮਾਤ੍ਰਤਵ ਅਤੇ ਸ਼ਿਸ਼ੂ ਮੌਤ ਦਰ ਨੂੰ ਘਟਾਉਣ ਵਿਚ ਵੱਡੀ ਸਫਲਤਾ ਮਿਲੀ ਹੈ | ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਲੋਂ ਗਰਭਵਤੀ ਅÏਰਤਾਂ ਨੂੰ ਸਮੇਂ ਸਿਰ ਐਂਟੀਨੈਟਲ ਚੈੱਕਅਪ ਕਰਵਾਉਣ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਸੰਤੁਲਿਤ 'ਤੇ ਸਿਹਤਮੰਦ ਖ਼ੁਰਾਕ ਖਾਣ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦੀ ਨਿਯਮਿਤ ਵਰਤੋਂ, ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ 'ਹਾਈ ਰਿਸਕ ਪ੍ਰੈਗਨੈਂਸੀ' ਦੀ ਜਲਦ ਪਛਾਣ ਬਾਰੇ ਜਾਗਰੂਕ ਕੀਤਾ ਗਿਆ | ਅÏਰਤਾਂ ਨੂੰ ਦੱਸਿਆ ਗਿਆ ਕਿ ਹਰ ਮਹੀਨੇ ਦੀ 9 ਤਾਰੀਖ਼ ਨੂੰ ਇਸ ਅਭਿਆਨ ਤਹਿਤ ਬਿਲਕੁਲ ਮੁਫ਼ਤ ਮੈਡੀਕਲ ਚੈੱਕਅਪ ਦੀ ਸਹੂਲਤ ਮਿਲਦੀ ਹੈ, ਜਿਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮਕਸਦ ਹਰ ਗਰਭਵਤੀ ਮਹਿਲਾ ਨੂੰ ਸੁਰੱਖਿਅਤ ਜਣੇਪੇ ਦੀ ਸਹੂਲਤ ਪ੍ਰਦਾਨ ਕਰਨਾ ਹੈ | ਸਿਹਤ ਵਿਭਾਗ ਵਲੋਂ ਆਸ਼ਾ ਵਰਕਰਾਂ ਅਤੇ ਏ.ਐਨ.ਐਮ.ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਅÏਰਤਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਅਪੀਲ ਕੀਤੀ ਕਿ ਗਰਭਵਤੀ ਅÏਰਤਾਂ ਆਪਣੇ ਨੇੜਲੇ ਸਿਹਤ ਕੇਂਦਰ ਵਿਚ ਨਿਯਮਿਤ ਜਾਂਚ ਕਰਵਾਉਣ ਅਤੇ ਕੋਈ ਵੀ ਤਕਲੀਫ਼ ਹੋਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ | ਕੈਂਪਾਂ ਦੌਰਾਨ ਲੋੜਵੰਦ ਅÏਰਤਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ |
ਇਸ ਮੌਕੇ ਡਾ.ਆਮਨਾ ਕੰਬੋਜ, ਨੀਤੂ ਬਾਲਾ, ਨਰਸਿੰਗ ਸਿਸਟਰ ਸਨੇਹ, ਮਾਸ ਮੀਡੀਆ ਸ਼ਾਖਾ ਤੋਂ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਸੁਸ਼ੀਲ ਕੁਮਾਰ ਅਤੇ ਹੋਰ ਸਿਹਤ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਸਿਵਲ ਹਸਪਤਾਲ ਅਬੋਹਰ 'ਚ ਲਗਾਇਆ ਵਿਸ਼ੇਸ਼ ਕੈਂਪ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰੇਲਵੇ ਸਟੇਸ਼ਨ 'ਤੇ ਰੇਲ ਯਾਤਰੀਆਂ ਲਈ ਕੀਤੀ ਜਾ ਰਹੀ ਹੈ ਜਲ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।