01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੀਤੋ ਗੰੁਨੋ੍ਹ ਵਿਖੇ ਗਰਭਵਤੀ ਅÏਰਤਾਂ ਲਈ ਲਗਾਇਆ ਵਿਸ਼ੇਸ਼ ਜਾਂਚ ਕੈਂਪ

ਅਜੀਤ ਡੈਸਕ 10-06-2026
• ਬਲਾਕ ਦੇ ਸਮੂਹ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ 'ਚ ਲਗਾਏ ਗਏ ਵਿਸ਼ੇਸ਼ ਜਾਂਚ ਕੈਂਪ
ਅਬੋਹਰ, 9 ਜੂਨ (ਵਿਵੇਕ ਹੂੜੀਆ)-ਸੀ.ਐਚ.ਸੀ. ਸੀਤੋ ਗੰੁਨੋ੍ਹ ਦੇ ਐੱਸ.ਐਮ.ਓ.ਡਾ.ਨਵੀਨ ਮਿੱਤਲ ਦੀ ਅਗਵਾਈ ਹੇਠ ਡਾ.ਪ੍ਰੇਮ ਲਤਾ ਵਲੋਂ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ' ਦੇ 10 ਸਾਲ ਮੁਕੰਮਲ ਹੋਣ ਦੇ ਮੌਕੇ 'ਤੇ ਸੀਤੋ ਗੰੁਨੋ੍ਹ ਹਸਪਤਾਲ ਸਮੇਤ ਬਲਾਕ ਦੇ ਸਮੂਹ ਹੈਲਥ ਐਂਡ ਵੈਲਨੈੱਸ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਅÏਰਤਾਂ ਦੇ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਕੈਂਪ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਦੱਸਿਆ ਕਿ 9 ਜੂਨ ਨੂੰ ਇਸ ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਮੁੱਖ ਉਦੇਸ਼ ਹਰ ਮਹੀਨੇ ਦੀ 9 ਅਤੇ 23 ਤਾਰੀਖ਼ ਨੂੰ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਅÏਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਅਤੇ ਲੋੜੀਂਦੇ ਲੈਬਾਰਟਰੀ ਟੈੱਸਟ ਕਰਨਾ ਹੈ | ਇਸੇ ਲੜੀ ਤਹਿਤ ਅੱਜ ਸੀਤੋ ਗੰੁਨੋ੍ਹ ਹਸਪਤਾਲ ਵਿਖੇ ਡਾ. ਪ੍ਰੇਮ ਲਤਾ ਨੇ ਗਰਭਵਤੀ ਅÏਰਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਖਾਣ ਲਈ ਪ੍ਰੇਰਿਤ ਕੀਤਾ | ਕੈਂਪਾਂ ਦੌਰਾਨ ਪਹੁੰਚੀਆਂ ਗਰਭਵਤੀ ਅÏਰਤਾਂ ਦੇ ਬਲੱਡ ਪ੍ਰੈਸ਼ਰ, ਖ਼ੂਨ ਦੀ ਜਾਂਚ, ਐੱਚ.ਆਈ.ਵੀ. ਟੈੱਸਟ, ਸ਼ੂਗਰ ਅਤੇ ਹੋਰ ਸਰੀਰਕ ਲੱਛਣਾਂ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ | ਸੁਨੀਲ ਟੰਡਨ ਨੇ ਦੱਸਿਆ ਕਿ ਅÏਰਤਾਂ ਨੂੰ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਆਇਓਡੀਨ ਯੁਕਤ ਨਮਕ, ਦੁੱਧ, ਦਹੀਂ, ਪਨੀਰ ਅਤੇ ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਤਾਂ ਜੋ ਜਣੇਪੇ ਦੇ ਸਮੇਂ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ | ਡਾ. ਪ੍ਰੇਮ ਲਤਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਗਰਭ ਅਵਸਥਾ ਦੌਰਾਨ ਸਾਹਮਣੇ ਆਉਣ ਵਾਲੇ ਖ਼ਤਰਨਾਕ ਲੱਛਣਾਂ ਜਿਵੇਂ ਕਿ ਬੀ.ਪੀ. ਦਾ ਵਧਣਾ, ਖ਼ੂਨ ਦੀ ਭਾਰੀ ਕਮੀ ਅਤੇ ਸ਼ੂਗਰ ਆਦਿ ਦੀ ਸਮੇਂ ਸਿਰ ਪਛਾਣ ਕਰਕੇ ਇਲਾਜ ਸ਼ੁਰੂ ਕਰਨਾ ਹੈ, ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀ ਮਾਤਾ ਮੌਤ ਦਰ ਨੂੰ ਘਟਾਇਆ ਜਾ ਸਕੇ | ਉਨ੍ਹਾਂ ਅੱਗੇ ਦੱਸਿਆ ਕਿ ਹੁਣ ਹੈਲਥ ਐਂਡ ਵੈਲਨੈੱਸ ਸੈਂਟਰਾਂ 'ਤੇ ਗਰਭਵਤੀ ਅÏਰਤਾਂ ਆਪਣੇ ਪਿੰਡਾਂ ਵਿਚ ਹੀ 'ਈ-ਸੰਜੀਵਨੀ ਓ.ਪੀ.ਡੀ.' ਰਾਹੀਂ ਵੱਡੇ ਮਾਹਿਰ ਡਾਕਟਰਾਂ ਦੀ ਆਨਲਾਈਨ ਸਲਾਹ ਵੀ ਲੈ ਸਕਦੀਆਂ ਹਨ | ਇਸ ਮੌਕੇ ਸਮੂਹ ਹੈਲਥ ਵਰਕਰ, ਆਸ਼ਾ ਵਰਕਰ ਅਤੇ ਲਾਭਪਾਤਰੀ ਮੌਜੂਦ ਸਨ |
ਪਿਛਲੀ ਖ਼ਬਰ ਸੰਤ ਨਾਰਾਇਣ ਦਾਸ ਬਲਾਈਾਡ ਸਕੂਲ ਨੇ ਰਾਮ ਚਰਿਤ ਮਾਨਸ ਦਾ ਪਾਠ ਕਰਵਾਇਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਸਿਵਲ ਹਸਪਤਾਲ ਅਬੋਹਰ 'ਚ ਲਗਾਇਆ ਵਿਸ਼ੇਸ਼ ਕੈਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।